ਸਠਿਆਲਾ, 30 ਅਗਸਤ (ਜਗੀਰ ਸਿੰਘ ਸਫਰੀ)-ਗ੍ਰਾਮ ਪੰਚਾਇਤ ਗੁਰੂ ਤੇਗ ਬਹਾਦਰ ਨਗਰ ਸਠਿਆਲਾ ਦੇ ਸਰਪੰਚ ਦਲਬੀਰ ਸਿੰਘ ਬੱਲ ਅਤੇ ਸ: ਲਖਬੀਰ ਸਿੰਘ ਬੱਲ ਯੂ. ਕੇ. ਦੇ ਪਿਤਾ ਸੇਵਾਮੁਕਤ ਇੰਸ: ਸੋਹਣ ਸਿੰਘ ਬੱਲ ਆਪਣੇ ਸਵਾਸਾਂ ਦੀ ਪੂੰਜੀ ਪੂਰੀ ਕਰਕੇ ਗੁਰੂ ਚਰਨਾਂ 'ਚ ਜਾ ਬਿਰਾਜੇ ਹਨ | ਇਸ ਮੌਕੇ 'ਤੇ ਸਾਬਕਾ ਜੰਗਲਾਤ ਵਿਭਾਗ ਦੇ ਸਾਬਕਾ ਚੇਅਰਮੈਨ ਵਰਿੰਦਰ ਸਿੰਘ ਵਿੱਕੀ ਭਿੰਡਰ, ਸਰਪੰਚ ਹਰਜਿੰਦਰ ਸਿੰਘ ਨਾਗੋਕੇ, ਸਾਬਕਾ ਸਰਪੰਚ ਅਰਜਨਬੀਰ ਸਿੰਘ ਸਰਾਂ ਆਦਿ ਵਲੋਂ ਇੰਸ: ਸੋਹਣ ਸਿੰਘ ਬੱਲ ਦੀ ਬੇਵਕਤ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਸਰਪੰਚ ਦਲਬੀਰ ਸਿੰਘ ਬੱਲ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰਖਾਏ ਗਏ ਅਖੰਡ ਪਾਠ ਦਾ ਭੋਗ 2 ਸਤੰਬਰ ਦਿਨ ਮੰਗਲਵਾਰ ਨੂੰ ਗ੍ਰਹਿ ਵਿਖੇ ਪਾਉਣ ਉਪਰੰਤ ਗੁਰਦੁਆਰਾ ਸ਼ਹੀਦ ਬਾਬਾ ਮਿਲਖਾ ਸਿੰਘ ਸਠਿਆਲਾ ਵਿਖੇ 12 ਤੋਂ 1 ਵਜੇ ਤੱਕ ਅੰਤਿਮ ਅਰਦਾਸ ਹੋਵੇਗੀ |