ਬਾਬਾ ਬਕਾਲਾ ਸਾਹਿਬ, 30 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਤੋਂ ਸ਼੍ਰੋਮਣੀ ਕਮੇਟੀ ਵਲੋਂ ਹੜ੍ਹ ਪੀੜਤਾਂ ਦੀ ਮੱਦਦ ਲਈ ਤਿੰਨ ਟੈਂਪੂ ਰਾਹਤ ਸਮੱਗਰੀ (ਲੰਗਰ ਪ੍ਰਸ਼ਾਦੇ, ਚੋਕਰ, ਪਸ਼ੂਆਂ ਦਾ ਚਾਰਾ, ਤਰਪਾਲਾਂ ਅਤੇ ਹੋਰ ਰਾਹਤ ਸਮੱਗਰੀ) ਡੇਰਾ ਬਾਬਾ ਨਾਨਕ (ਗੁਰਦਾਸਪੁਰ) ਹੜ੍ਹ ਪੀੜਤ ਪਰਿਵਾਰਾਂ ਲਈ ਰਵਾਨਾ ਕੀਤੇ ਗਏ | ਇਸ ਮੌਕੇ ਇਨ੍ਹਾਂ ਗੱਡੀਆਂ ਨੂੰ ਰਵਾਨਾ ਕਰਨ ਲਈ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਜਿੱਥੇ ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ ਦੇ ਨਾਲ-ਨਾਲ ਧਾਰਮਿਕ, ਸਮਾਜਿਕ ਅਤੇ ਸੇਵਾਵਾਂ ਨਿਭਾਈਆਂ ਹਨ, ਉਥੇ ਹਮੇਸ਼ਾਂ ਹੀ ਦੀਨ-ਦੁਖੀ ਅਤੇ ਲੋੜਵੰਦ ਪਰਿਵਾਰਾਂ ਦੀ ਬਾਂਹ ਫੜੀ ਹੈ | ਹੁਣ ਵੀ ਹੱੜ ਪੀੜਤਾਂ ਦੀ ਮੱਦਦ ਲਈ ਸ਼੍ਰੋਮਣੀ ਕਮੇਟੀ ਵੱਲੋਂ ਹਰ ਗੁਰਦੁਆਰਾ ਸਾਹਿਬਾਨ ਵਿਚੋਂ ਨੇੜਲੇ ਪੀੜਤ ਪਿੰਡਾਂ ਵਿਚ ਪੁੱਜ ਕੇ ਪੀੜਤਾਂ ਦੀ ਮੱਦਦ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਗੁਰੂ ਘਰ ਦੇ ਦਰਵਾਜੇ ਹਮੇਸ਼ਾਂ ਹੀ ਲੋੜਵੰਦਾਂ ਅਤੇ ਪੀੜਤਾਂ ਲਈ ਖੁੱਲ੍ਹੇ ਹਨ | ਇਸ ਮੌਕੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ, ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ, ਮੀਤ ਮੈਨੇਜਰ ਭਾਈ ਜਗਤਾਰ ਸਿੰਘ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਹੈੱਡਗ੍ਰੰਥੀ ਭਾਈ ਹਰਦੇਵ ਸਿੰਘ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਅਮਰਜੀਤ ਸਿੰਘ ਅਕਾਉਟੈਂਟ, ਜਰਮਨਜੀਤ ਸਿੰਘ ਜਲਾਲ ਉਸਮਾ, ਦਵਿੰਦਰ ਸਿੰਘ ਭੱਟੀਵਾਲ, ਜਸਬੀਰ ਸਿੰਘ ਖੱੱਬੇ ਰਾਜਪੂਤਾਂ, ਬਿਕਰਮਜੀਤ ਸਿੰਘ ਖਜ਼ਾਨਚੀ, ਨਿਰਮਲ ਸਿੰਘ, ਤੇਜਿੰਦਰ ਸਿੰਘ ਬੱਲ ਸਠਿਆਲਾ, ਹਰਭਿੰਦਰ ਸਿੰਘ ਧਾਰੋਵਾਲੀ, ਗੁਰਭੇਜ ਸਿੰਘ ਕੰਗ ਸਰਾਂ, ਹਰਪ੍ਰੀਤ ਸਿੰਘ ਆਨੰਦ, ਸੰਦੀਪ ਸਿੰਘ, ਰਾਜੂ ਰਤਨ, ਸਤਨਾਮ ਸਿੰਘ, ਜਗਤਾਰ ਸਿੰਘ ਬਹਾਦਰਪੁਰ, ਹਰਦੀਪ ਸਿੰਘ, ਜੋਗਿੰਦਰ ਸਿੰਘ ਪਾਇਲਟ, ਰਣਜੀਤ ਸਿੰਘ, ਸਰਬਜੀਤ ਸਿੰਘ ਪੱਡਾ, ਮਨਿੰਦਰ ਸਿੰਘ ਭੁੱਲਰ, ਜੋਗਾ ਸਿੰਘ, ਹਰਦੀਪ ਸਿੰਘ, ਮੰਗਦੀਪ ਸਿੰਘ, ਜਸਵਿੰਦਰ ਸਿੰਘ ਕਾਲਾ, ਲਖਵਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ |