02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਇਤਿਹਾਸਕ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਵਿਆਹ ਪੁਰਬ ਚੌਕੀ ਦੇ ਪੁੱਜਣ 'ਤੇ ਮੈਨੇਜਰ ਜਗਰੂਪ ਸਿੰਘ ਤੇ ਸੰਗਤਾਂ ਵਲੋਂ ਸਵਾਗਤ

ਅਜੀਤ ਡੈਸਕ 31-08-2025
ਕੱਥੂਨੰਗਲ, 30 ਅਗਸਤ (ਦਲਵਿੰਦਰ ਸਿੰਘ ਰੰਧਾਵਾ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਸ਼੍ਰੋਮਣੀ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਚੌਕੀ ਸਾਹਿਬ ਜੀ ਦੇ ਪਹੁੰਚਣ 'ਤੇ ਮੈਨੇਜਰ ਜਗਰੂਪ ਸਿੰਘ ਨੇ ਇੱਥੇ ਪਹੁੰਚਣ 'ਤੇ ਫੁੱਲਾਂ ਦੀ ਵਰਖਾ ਤੇ ਜੈਕਾਰਿਆਂ ਦੀ ਗੂੰਜ 'ਚ ਭਰਵਾਂ ਸਵਾਗਤ ਕੀਤਾ ਗਿਆ | ਇਸ ਤੋਂ ਪਹਿਲਾਂ ਰਖਾਏ ਅਖੰਡ ਪਾਠ ਦੇ ਭੋਗ ਪਾਏ ਗਏ | ਗੁਰਦੁਆਰਾ ਸਾਹਿਬ ਵਲੋਂ ਚੌਕੀ ਸਾਹਿਬ ਨਾਲ ਸਿੰਘਾਂ ਤੇ ਹੋਰ ਪਮੁੱਖ ਧਾਰਮਿਕ ਸ਼ਖ਼ਸੀਅਤਾਂ ਦਾ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ | ਇਸ ਮੌਕੇ ਮੈਨੇਜਰ ਜਗਰੂਪ ਸਿੰਘ ਨੇ ਕਿਹਾ ਕਿ ਗੁਰੂ ਮਹਾਰਾਜ ਦੀ ਅਪਾਰ ਬਖਸ਼ਿਸ਼ ਸਦਕਾ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ ਅਤੇ ਗੁਰੂ ਘਰੋਂ ਖੁਸ਼ੀਆਂ ਪ੍ਰਾਪਤ ਕੀਤੀਆਂ | ਉਨ੍ਹਾਂ ਕਿਹਾ ਕਿ ਗੁਰੂ ਕੀ ਇਲਾਹੀ ਬਾਣੀ ਦਾ ਪ੍ਰਵਾਹ ਲਗਾਤਾਰ ਚੱਲ ਰਿਹਾ ਸੀ ਜਿਸ ਦਾ ਸੰਗਤਾਂ ਨੇ ਭਰਭੂਰ ਲਾਹਾ ਲਿਆ ਅਤੇ ਗੁਰੂ ਕੇ ਅਤੁੱਟ ਲੰਗਰ ਛਕੇ | ਅਖੀਰ ੳਨ੍ਹਾਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਗੁਰੂ ਘਰ ਆਪਣੀ ਹਾਜ਼ਰੀ ਭਰ ਕੇ ਆਪਣੇ ਜੀਵਨ ਨੂੰ ਸਫਲਾ ਕੀਤਾ | ਇਸ ਮੌਕੇ ਹੈੱਡ ਗ੍ਰੰਥੀ ਜਗਬੀਰ ਸਿੰਘ ਨੰਗਲ ਪੰੰਨੂੰਆਂ, ਗੁਰਕੀਰਤ ਸਿੰਘ, ਦਿਲਪ੍ਰੀਤ ਸਿੰਘ ਅਕਾਉਂਟੈਂਟ, ਰਾਜਬੀਰ ਸਿੰਘ ਮਜੀਠਾ, ਸੰਤੋਖ ਸਿੰਘ ਢੱਡੇ, ਲਵਪ੍ਰੀਤ ਸਿੰਘ ਢੱਡੇ, ਅਕਾਸ਼ਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਸ਼ਾਮਿਲ ਸਨ |
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਆਗੂ ਤਲਬੀਰ ਸਿੰਘ ਗਿੱਲ ਵਲੋਂ ਦੁੱਖ ਸਾਂਝਾ ਅਗਲੀ ਖ਼ਬਰ ਮੱਲ੍ਹੀ ਟਰਾਂਸਪੋਰਟ ਕੰਪਨੀ ਨੇ ਹੜ੍ਹ ਪੀੜਤਾਂ ਲਈ 2.51 ਲੱਖ ਦਾ ਚੈੱਕ ਡੀ. ਸੀ. ਨੂੰ ਦਿੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।