ਓਠੀਆਂ, 30 ਅਗਸਤ (ਗੁਰਵਿੰਦਰ ਸਿੰਘ ਛੀਨਾ)- ਨਜ਼ਦੀਕ ਪੈਂਦੇ ਪਿੰਡ ਈਸਾਪੁਰ ਦੇ ਪ੍ਰਦੀਪ ਸਿੰਘ ਅਤੇ ਗੁਲਸ਼ਨ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਵੱਡੇ ਭਰਾ ਸੇਵਾ ਮੁਕਤ ਕਾਨੂੰਗੋ ਮਨਜਿੰਦਰ ਸਿੰਘ ਦਾ ਬੀਤੇ ਦਿਨ ਸੰਖੇਪ ਬੀਮਾਰੀ ਪਿੱਛੋਂ ਦੇਹਾਂਤ ਹੋ ਗਿਆ | ਉਸ ਦਾ ਅੰਤਿਮ ਸੰਸਕਾਰ ਸ਼ਮਸ਼ਾਨ ਘਾਟ ਵਿਖੇ ਕਰਨ ਮੌਕੇ ਪਿੰਡ ਅਤੇ ਇਲਾਕੇ ਦੇ ਮੁਹਤਬਰਾਂ ਨੇ ਹਾਜ਼ਰ ਹੋ ਕੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਦੇ ਨਮਿਤ ਸ੍ਰੀ ਅਖੰਡ ਪਾਠ ਜੀ ਦੇ ਭੋਗ 4 ਸਤੰਬਰ ਨੂੰ ਗੁਰਦੁਆਰਾ ਹਰਗੋਬਿੰਦ ਸਾਹਿਬ ਛੇਵੀਂ ਪਾਤਿਸ਼ਾਹੀ ਏ ਬਲਾਕ ਰਣਜੀਤ ਐਵੀਨਿਊ ਅੰਮਿ੍ਤਸਰ ਵਿਖੇ ਪੈਣਗੇ |