01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਬਲਾਕ ਤਰਸਿੱਕਾ ਨੂੰ ਮੁੜ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਲੋਕਾਂ ਨੇ ਪਿੰਡ ਜੱਬੋਵਾਲ 'ਚ ਮੁੱਖ ਮੰਤਰੀ ਤੇ ਕੈਬਨਿਟ ਮੰਤਰੀ ਈ. ਟੀ. ਓ. ਦੇ ਫੂਕੇ ਪੁਤਲੇ

ਅਜੀਤ ਡੈਸਕ 31-08-2025
ਤਰਸਿੱਕਾ, 30 ਅਗਸਤ (ਅਤਰ ਸਿੰਘ ਤਰਸਿੱਕਾ)-ਬਲਾਕ ਤਰਸਿੱਕਾ ਨਾਲ ਸੰਬੰਧਿਤ ਲੋਕਾਂ ਦਾ ਵਿਧਾਇਕ ਅਤੇ ਮੰਤਰੀ ਹਰਭਜਨ ਸਿੰਘ ਈ. ਟੀ. ਓ. ਖ਼ਿਲਾਫ਼ ਗੁੱਸਾ ਸਿਖਰ 'ਤੇ ਪਹੁੰਚ ਗਿਆ ਹੈ | ਸਰਕਾਰ ਵਲੋਂ ਬਲਾਕ ਤਰਸਿੱਕਾ ਨੂੰ ਖ਼ਤਮ ਕਰਨ ਦੇ ਫ਼ੈਸਲੇ ਦੇ ਵਿਰੋਧ ਵਿਚ, ਅੱਜ ਪਿੰਡ ਜੱਬੋਵਾਲ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਮੁੱਖ ਮੰਤਰੀ ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇ ਦਾ ਪੁਤਲੇ ਫੂਕੇ ਅਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਪਿੰਡ ਵਾਸੀਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਬਲਾਕ ਤਰਸਿੱਕਾ ਨੂੰ ਮੁੜ ਬਹਾਲ ਨਹੀਂ ਕੀਤਾ ਜਾਂਦਾ, ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ | ਪ੍ਰਦਰਸ਼ਨ ਕਰ ਰਹੇ ਪਿੰਡ ਦੇ ਮੁਹਤਬਾਰ ਆਗੂਆਂ ਨੇ ਦੱਸਿਆ ਕਿ ਸਰਕਾਰ ਬਲਾਕ ਤਰਸਿੱਕਾ ਨੂੰ ਮੁੜ ਸਰਕਾਰੀ ਗਜ਼ਟ ਵਿਚ ਸ਼ਾਮਿਲ ਕਰੇ ਅਤੇ ਬਲਾਕ ਤਰਸਿੱਕਾ ਨੂੰ ਬਹਾਲ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰੇ | ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਇਹ ਮੰਗ ਪੂਰੀ ਨਹੀਂ ਹੁੰਦੀ, ਉਹ ਕਿਸੇ ਹੋਰ ਲਾਰੇ ਜਾਂ ਝਾਂਸੇ ਵਿਚ ਨਹੀਂ ਆਉਣਗੇ | ਲੋਕਾਂ ਨੇ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਸਿੱਧੀ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀ ਮੰਗ ਪੂਰੀ ਨਾ ਹੋਈ ਤਾਂ ਆਉਣ ਵਾਲੀਆਂ ਚੋਣਾਂ ਵਿਚ ਮੰਤਰੀ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ | ਇਸ ਮੌਕੇ ਪਿੰਡ ਦੇ ਆਮ ਲੋਕ ਵੀ ਵੱਡੀ ਗਿਣਤੀ ਵਿਚ ਮੌਜੂਦ ਸਨ ਅਤੇ ਉਨ੍ਹਾਂ ਨੇ ਸਰਕਾਰ ਦੇ ਫ਼ੈਸਲੇ ਪ੍ਰਤੀ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ | ਉਨ੍ਹਾਂ ਨੇ ਕਿਹਾ ਕਿ ਇਹ ਫ਼ੈਸਲਾ ਲੋਕਾਂ ਦੇ ਹਿੱਤਾਂ ਦੇ ਖ਼ਿਲਾਫ਼ ਹੈ ਅਤੇ ਉਹ ਇਸ ਨੂੰ ਕਿਸੇ ਵੀ ਕੀਮਤ 'ਤੇ ਸਵੀਕਾਰ ਨਹੀਂ ਕਰਨਗੇ |
ਪਿਛਲੀ ਖ਼ਬਰ ਹਲਕਾ ਇੰਚਾਰਜ ਸੋਨੀਆ ਮਾਨ ਨੇ ਪਿੰਡ ਨੇਪਾਲ ਵਿਖੇ ਸੱਕੀ ਦੀ ਸਫਾਈ ਸ਼ੁਰੂ ਕਰਵਾਈ ਅਗਲੀ ਖ਼ਬਰ ਸੇਵਾ-ਮੁਕਤ ਕਾਨੂੰਨਗੋ ਮਨਜਿੰਦਰ ਸਿੰਘ ਈਸਾਪੁਰ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।