01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਕਾਂਗਰਸ ਪਾਰਟੀ ਵਲੋਂ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ- ਹਰਪ੍ਰਤਾਪ ਅਜਨਾਲਾ

ਅਜੀਤ ਡੈਸਕ 31-08-2025
ਅਜਨਾਲਾ, 30 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਹਲਕਾ ਅਜਨਾਲਾ ਖੇਤਰ ਦੇ ਪਿੰਡਾਂ ਵਿਚ ਰਾਵੀ ਦੇ ਪਾਣੀ ਨਾਲ ਆਏ ਹੜ੍ਹ ਕਾਰਨ ਬਣੀ ਬਹੁਤ ਹੀ ਮੁਸ਼ਕਿਲ ਦੀ ਘੜ੍ਹੀ ਵਿਚ ਕਾਂਗਰਸ ਪਾਰਟੀ ਵਲੋਂ ਹੜ੍ਹ ਪੀੜਤ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ | ਇਹ ਪ੍ਰਗਟਾਵਾ ਕਾਂਗਰਸ ਕਮੇਟੀ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਅਜਨਾਲਾ, ਰਮਦਾਸ ਅਤੇ ਆਸ-ਪਾਸ ਦੇ ਪਿੰਡਾਂ ਵਿਚ ਜਾਇਜ਼ਾ ਲੈਣ ਮੌਕੇ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਦੌਰਾਨ ਕੀਤਾ, ਉਨ੍ਹਾਂ ਕਿਹਾ ਕਿ ਉਹ ਇਸ ਘੜੀ ਵਿਚ ਲੋਕਾਂ ਦੇ ਨਾਲ ਪੂਰੀ ਤਰ੍ਹਾਂ ਡੱਟ ਕੇ ਖੜੇ ਹਨ ਅਤੇ ਅਜਨਾਲਾ ਹਲਕੇ ਦੇ ਲੋਕ ਉਨ੍ਹਾਂ ਦਾ ਪਰਿਵਾਰ ਹਨ | ਉਨ੍ਹਾਂ ਕਿਹਾ ਕਿ ਅਜਨਾਲਾ ਦੇ ਪਿੰਡਾਂ ਵਿਚ ਵੱਡੀ ਗਿਣਤੀ ਵਿਚ ਲੋਕ ਅਜੇ ਵੀ ਆਪਣੇ ਘਰਾਂ ਦੀਆਂ ਛੱਤਾਂ 'ਤੇ ਚੜੇ ਹੋਏ ਹਨ ਅਤੇ ਅਜੇ ਤੱਕ ਉਥੇ ਕੋਈ ਵੀ ਸਹਾਇਤਾ ਨਹੀਂ ਪੁੱਜ ਸਕੀ ਹੈ, ਕਈ ਥਾਂਈ ਤਾਂ ਲੋਕ ਪੀਣ ਵਾਲੇ ਪਾਣੀ ਨੂੰ ਵੀ ਤਰਸ ਰਹੇ ਹਨ | ਸਾਬਕਾ ਵਿਧਾਇਕ ਸ. ਅਜਨਾਲਾ ਨੇ ਅੱਗੇ ਕਿਹਾ ਕਿ ਭਾਵੇਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੜ੍ਹ ਕਾਰਨ ਆਪਣੇ ਘਰਾਂ ਵਿਚ ਫਸੇ ਲੋਕਾਂ ਨੂੰ ਕੱਢਣ ਲਈ ਉਪਰਾਲੇ ਕੀਤੇ ਜਾ ਰਹੇ ਹਨ, ਪਰ ਇਹ ਸਭ ਨਾਕਾਫ਼ੀ ਸਾਬਤ ਹੋ ਰਹੇ ਹਨ | ਕੁਝ ਜਗ੍ਹਾ ਲੋਕਾਂ ਨੇ ਸਰਕਾਰ ਦੇ ਹੈਲੀਕਾਪਟਰ ਬਾਰੇ ਗੱਲਬਾਤ ਕਰਦਿਆਂ ਦੱਸਿਆ ਕਿ ਹੈਲੀਕੈਪਟਰ ਸਿਰਫ ਉੱਤੋਂ ਦੀ ਗੇੜੇ ਕੱਢ ਕੇ ਹੀ ਚਲਾ ਜਾਂਦਾ ਹੈ, ਲੋਕਾਂ ਨੂੰ ਉਸਦਾ ਕੋਈ ਵੀ ਫਾਇਦਾ ਨਹੀਂ ਹੈ, ਇਕ ਪਿੰਡ ਵਿਚ 4-5 ਰਾਸ਼ਨ ਦੇ ਪੈਕਟ ਹੀ ਉੱਪਰੋਂ ਸੁੱਟੇ ਜਾਂਦੇ ਹਨ, ਜੋ ਕਿ ਉਹ ਲੋਕਾਂ ਤੱਕ ਨਹੀਂ ਪਹੁੰਚਦੇ ਅਤੇ ਕਿਧਰੇ ਪਾਣੀ ਵਿਚ ਡਿੱਗ ਜਾਂਦੇ ਹਨ | ਉਨ੍ਹਾਂ ਕਿਹਾ ਕਿ ਭਾਰੀ ਹੜ੍ਹਾਂ ਕਾਰਨ ਸਥਿਤੀ ਸਰਕਾਰ ਦੇ ਕੰਟਰੋਲ ਤੋਂ ਬਾਹਰ ਹੋ ਗਈ ਹੈ ਅਤੇ ਸਰਕਾਰ ਨੂੰ ਤੁਰੰਤ ਐਮਰਜੈਂਸੀ ਐਲਾਨ ਕੇ ਆਰਮੀ (ਫੌਜ) ਦੀ ਸਹਾਇਤਾ ਲੈਣੀ ਚਾਹੀਦੀ ਹੈ | ਉਧਰ ਅੱਜ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਕੰਵਰਪ੍ਰਤਾਪ ਸਿੰਘ ਅਜਨਾਲਾ ਵਲੋਂ ਵੱਖ-ਵੱਖ ਪਿੰਡਾਂ ਵਿਚ ਜਾ ਕੇ ਹੜ੍ਹ ਪੀੜਤਾਂ ਦਾ ਹਾਲ ਜਾਣਿਆਂ ਅਤੇ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੇ ਸਥਿਤ ਸਰਹੱਦੀ ਚੌਕੀ ਤੇ ਜਾ ਸਾਰੇ ਹਾਲਾਤਾਂ ਦਾ ਜਾਇਜ਼ਾ ਲੈਂਦੇ ਹੋਏ ਹੜ੍ਹ ਪੀੜਤ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ | ਇਸ ਤੋਂ ਇਲਾਵਾ ਉਨ੍ਹਾਂ ਰਮਦਾਸ ਵਿਖੇ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਵੀ ਵੰਡੀ |
ਪਿਛਲੀ ਖ਼ਬਰ ਹੜ੍ਹਾਂ ਦੇ ਕਹਿਰ ਹੇਠ ਤੜਫ਼ ਰਹੇ ਐੱਨ. ਆਰ. ਐੱਚ. ਐੱਮ. ਮੁਲਾਜ਼ਮਾਂ ਨੂੰ ਪੈ ਰਹੀ ਦੋਹਰੀ ਮਾਰ- ਜੋਸਨ ਅਗਲੀ ਖ਼ਬਰ ਪਾਕਿਸਤਾਨ ਤੋਂ ਆਈ 2 ਪੈਕਟ ਹੈਰੋਇਨ ਬੀ. ਐੱਸ. ਐੱਫ. ਨੇ ਪੁਲਿਸ ਨੂੰ ਸੌਂਪੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।