01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ ਅੱਜ

ਅਜੀਤ ਡੈਸਕ 31-08-2025
ਬਾਬਾ ਬਕਾਲਾ ਸਾਹਿਬ, 30 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ, ਜਿੱਥੇ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ 26 ਸਾਲ, 9 ਮਹੀਨੇ, 13 ਦਿਨ ਘੋਰ ਤਪੱਸਿਆ ਕੀਤੀ, ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ ਅਤੇ ਅੰਮਿ੍ਤ ਸੰਚਾਰ ਕੱਲ੍ਹ 31 ਅਗਸਤ ਨੂੰ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ (ਚੈਰੀਟੇਬਲ), ਸ਼ਬਦ ਚੌਂਕੀ ਜਥਾ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਵਲੋਂ ਸ਼੍ਰੋਮਣੀ ਕਮੇਟੀ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ, ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ ਮੀਤ ਮੈਨੇਜਰ ਭਾਈ ਜਗਤਾਰ ਸਿੰਘ, ਮੀਤ ਮੈਨੇਜਰ ਭਾਈ ਸ਼ੇਰ ਸਿੰਘ ਨੇ ਦੱਸਿਆ ਹੈ ਕਿ 31 ਅਗਸਤ ਨੂੰ ਸਵੇਰੇ 11 ਵਜੇ ਅੰਮਿ੍ਤ ਸੰਚਾਰ ਹੋਵੇਗਾ ਤੇ ਦੁਪਿਹਰ 3 ਤੋਂ ਰਾਤ 12 ਵਜੇ ਦੀਵਾਨ ਹਾਲ ਵਿਖੇ ਮਹਾਨ ਕੀਰਤਨ ਸਮਾਗਮ ਹੋਣਗੇ, ਜਿਸ ਵਿਚ ਸਿੱਖ ਪੰਥ ਦੇ ਮਹਾਨ ਕੀਰਤਨੀ ਜਥੇ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਉਨ੍ਹਾਂ ਨੇ ਸਮੂਹ ਸੰਗਤਾਂ ਨੁੰ ਇਨ੍ਹਾਂ ਸਮਾਗਮਾਂ ਵਿਚ ਪੁਜਣ ਲਈ ਅਪੀਲ ਕੀਤੀ ਹੈ |
ਪਿਛਲੀ ਖ਼ਬਰ ਹੜ੍ਹਾਂ 'ਚ ਘਿਰੇ ਪਿੰਡਾਂ 'ਚੋਂ ਲੋਕਾਂ ਨੂੰ ਕੱਢਣ ਲਈ ਬੇੜੀਆਂ ਦੀ ਹੋਰ ਵਿਵਸਥਾ ਹੋਵੇ-ਬੰਦੇਸ਼ਾ ਅਗਲੀ ਖ਼ਬਰ ਹੜ੍ਹਾਂ ਦੇ ਕਹਿਰ ਹੇਠ ਤੜਫ਼ ਰਹੇ ਐੱਨ. ਆਰ. ਐੱਚ. ਐੱਮ. ਮੁਲਾਜ਼ਮਾਂ ਨੂੰ ਪੈ ਰਹੀ ਦੋਹਰੀ ਮਾਰ- ਜੋਸਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।