01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਵਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਰਸਦ ਸਮੱਗਰੀ ਰਵਾਨਾ

ਅਜੀਤ ਡੈਸਕ 31-08-2025
ਮੱਤੇਵਾਲ, 30 ਅਗਸਤ (ਗੁਰਪ੍ਰੀਤ ਸਿੰਘ ਮੱਤੇਵਾਲ)-ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੱਜਣ ਸਿੰਘ ਦੀ ਅਗਵਾਈ ਹੇਠ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਹੜ੍ਹ ਪੀੜਤਾਂ ਵਾਸਤੇ ਲੰਗਰ, ਸੁਕੀ ਰਸਦ, ਪਾਣੀ, ਪਸ਼ੂਆਂ ਦਾ ਚਾਰਾ ਆਦਿ ਟਰੈਕਟਰ ਟਰਾਲੀਆਂ ਰਾਹੀਂ ਭੇਜਿਆ ਜਾ ਰਿਹਾ ਹੈ | ਸੰਤ ਬਾਬਾ ਸੱਜਣ ਸਿੰਘ ਵਲੋਂ ਇਸ ਮੌਕੇ ਗੱਲਬਾਤ ਕਰਦਿਆਂ ਹੋਇਆਂ ਦੱਸਿਆ ਕਿ ਲੋੜਵੰਦਾਂ ਦੀ ਸੇਵਾ ਕਰਨਾ ਸਾਡੇ ਗੁਰੂ ਸਾਹਿਬ ਦਾ ਹੁਕਮ ਹੈ ਜਿਸ ਨੂੰ ਸਭ ਉੱਤਮ ਮਨਿਆ ਗਿਆ ਹੈ | ਉਨ੍ਹਾਂ ਨੇ ਪੰਜਾਬ ਦੀਆਂ ਸਮੂਹ ਸੰਗਤਾਂ ਨੂੰ ਹੜ੍ਹ ਪੀੜਤ ਇਲਾਕਿਆਂ ਵਿਚ ਸਹਾਇਤਾ ਪਹੁੰਚਾਉਣ ਦੀ ਅਪੀਲ ਕੀਤੀ | ਇਸ ਮੌਕੇ ਰਣਜੀਤ ਸਿੰਘ ਬਾਬੋਵਾਲ, ਜਗਰੂਪ ਸਿੰਘ ਬੋਪਾਰਾਏ, ਬਾਬਾ ਜੱਸਾ ਸਿੰਘ, ਅਵਤਾਰ ਸਿੰਘ ਬੋਪਾਰਾਏ, ਮੇਜਰ ਸਿੰਘ, ਸਰਪੰਚ ਗੁਰਵਿੰਦਰ ਸਿੰਘ ਨਿਬਰਵਿੰਡ, ਰਵੀ ਕਲੇਰ, ਬਲਿਹਾਰ ਸਿੰਘ ਬਲਜਿੰਦਰ ਸਿੰਘ, ਸਲੱਖਣ ਸਿੰਘ ਜਥੇ. ਨਿੰਦਰ ਸਿੰਘ ਭੋਏ, ਬਾਬਾ ਸੁੱਖਾ ਸਿੰਘ, ਗੁਰਨਾਮ ਸਿੰਘ, ਪ੍ਰੀਤ, ਬਲਬੀਰ ਸਿੰਘ ਬੋਪਾਰਾਏ, ਗੁਰਪ੍ਰੀਤ ਸਿੰਘ, ਬਚਿੱਤਰ ਸਿੰਘ ਮੱਤੇਵਾਲ, ਗਿਆਨ ਸਿੰਘ ਬੋਪਾਰਾਏ, ਬਰਿੰਦਰ ਸਿੰਘ, ਬਾਬਾ ਰਾਜਾ, ਪਲਵਿੰਦਰ ਸਿੰਘ, ਰਵਿੰਦਰ ਸਿੰਘ, ਜੋਬਨ ਬੁਲਾਰਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅੰਮਿ੍ਤਸਰ-ਤਰਨ ਤਾਰਨ ਰੋਡ ਅੱਡਾ ਗੁਰੂਵਾਲੀ ਨੇੜੇ ਸੜਕ ਨੇ ਧਾਰਿਆ ਛੱਪੜ ਦਾ ਰੂਪ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।