29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

10 ਲੱਖ ਦਾ ਮੁਫ਼ਤ ਇਲਾਜ ਇਕ ਇਤਿਹਾਸਕ ਫ਼ੈਸਲਾ-ਵਿਧਾਇਕ ਦਲਬੀਰ ਸਿੰਘ ਟੌਂਗ 24-09-2025
ਬਾਬਾ ਬਕਾਲਾ ਸਾਹਿਬ, 23 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) -ਹਲਕਾ ਬਾਬਾ ਬਕਾਲਾ ਸਾਹਿਬ ਤੋਂ ਵਿਧਾਇਕ ਸ: ਦਲਬੀਰ ਸਿੰਘ ਟੌਂਗ ਨੇ ਅੱਜ ਇੱਥੇ ਕਿਹਾ ਹੈ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਹਰ ਪਰਿਵਾਰ ਲਈ 10 ਲੱਖ ਰੁ: ਤੱਕ ਦੇ ਮੁਫ਼ਤ ਇਲਾਜ ਦੀ ਸੁਵਿਧਾ ਯਕੀਨੀ ਬਣਾਉਂਦੇ ਹੋਏ ਇਕ ਵੱਡਾ ਅਤੇ ਇਤਿਹਾਸਕ ਫ਼ੈਸਲਾ ਕੀਤਾ ਹੈ | ਸ: ਟੌਂਗ ਨੇ ਦੱਸਿਆ ਕਿ 23 ਸਤੰਬਰ ਤੋਂ ਤਰਨ ਤਾਰਨ ਅਤੇ ਬਰਨਾਲਾ ਜ਼ਿਲਿ੍ਹਆਂ ਵਿਚ ਕੈਂਪ ਲਗਾ ਕੇ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ | ਇਹ ਕੈਂਪ ਹਰ ਜ਼ਿਲ੍ਹੇ ਵਿਚ 2 ਤੋਂ 3 ਦਿਨ ਲਗਾਤਾਰ ਲਗਾਏ ਜਾਣਗੇ | ਹਰ ਪਰਿਵਾਰ ਦਾ ਸਿਹਤ ਬੀਮਾ ਕਾਰਡ ਤਿਆਰ ਕੀਤਾ ਜਾਵੇਗਾ, ਜਿਸ ਨਾਲ ਉਨ੍ਹਾਂ ਨੂੰ ਸਰਕਾਰੀ ਅਤੇ ਐਮਪੈਨਲ ਪ੍ਰਾਈਵੇਟ ਹਸਪਤਾਲਾਂ ਵਿਚ ਮੁਫ਼ਤ ਅਤੇ ਕੈਸ਼ਲੈੱਸ ਇਲਾਜ ਦੀ ਸਹੂਲਤ ਪ੍ਰਾਪਤ ਹੋਵੇਗੀ |

ਪਿਛਲੀ ਖ਼ਬਰ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਰੰਘਰੇਟਾ ਜੀ ਦੇ ਜਨਮ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਕੋਆਰਡੀਨੇਟਰ ਤਰਸੇਮ ਗਿੱਲ ਨੇ ਦਿੱਤਾ ਆਪਣੇ ਅਹੁਦੇ ਤੋਂ ਅਸਤੀਫ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।