29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ-ਭੱਟੀ <br/>

ਅਜੀਤ ਡੈਸਕ 24-09-2025
ਚਵਿੰਡਾ ਦੇਵੀ, 23 ਸਤੰਬਰ (ਸਤਪਾਲ ਸਿੰਘ ਢੱਡੇ)-ਮਾਨਯੋਗ ਡਿਪਟੀ ਕਮਿਸ਼ਨਰ ਅੰਮਿ੍ਤਸਰ ਸ਼੍ਰੀਮਤੀ ਸਾਖਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ਦੇ ਅਧੀਨ ਅੱਜ ਬਲਾਕ ਖੇਤੀਬਾੜੀ ਅਫਸਰ ਡਾਕਟਰ ਦਿਲਬਾਗ ਸਿੰਘ ਭੱਟੀ ਵਲੋਂ ਬਲਾਕ ਮਜੀਠਾ ਦੇ ਵੱਖ ਵੱਖ ਪਿੰਡਾਂ ਜਿਨ੍ਹਾਂ ਵਿਚ ਢੱਡੇ, ਭੁੱਲਰ, ਹਾਂਸ, ਮਾਂਗਾ ਸਰਾਏ, ਮੀਆਂ ਪੰਧੇਰ ਆਦਿ ਪਿੰਡਾਂ ਵਿਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕੀਤਾ ਗਿਆ | ਇਸ ਸੰਬੰਧੀ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੰਦਿਆਂ ਬਲਾਕ ਖੇਤੀਬਾੜੀ ਅਫਸਰ ਡਾਕਟਰ ਦਿਲਬਾਗ ਸਿੰਘ ਭੱਟੀ ਨੇ ਦੱਸਿਆ ਕਿ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਕਿਉਂਕਿ ਅੱਗ ਲੱਗਣ ਨਾਲ ਜ਼ਮੀਨ ਵਿਚ ਮਿੱਤਰ ਕੀੜੇ ਵੀ ਮਰ ਜਾਂਦੇ ਹਨ | ਇਸ ਮੌਕੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਕਰਨ ਲਈ ਵੱਖ ਵੱਖ ਬੇਲਰ ਮਾਲਕਾਂ ਦੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਕਿਸਾਨ ਹਰਪਾਲ ਸਿੰਘ ਢੱਡੇ, ਸ਼ਰਨਜੀਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਕੱਥੂਨੰਗਲ, ਸ਼੍ਰੀਮਤੀ ਕਮਲ ਕਾਹਲੋ ਖੇਤੀਬਾੜੀ ਵਿਸਥਾਰ ਅਫਸਰ ਵਡਾਲਾ ਅਤੇ ਬਾਕੀ ਸਟਾਫ ਵੀ ਹਾਜ਼ਰ ਸੀ |

ਪਿਛਲੀ ਖ਼ਬਰ 15 ਕਰੋੜ ਤੋਂ ਵਧੇਰੇ ਦੀ ਹੈਰੋਇਨ ਅਤੇ 2 ਪਿਸਟਲ ਤੇ 100 ਜ਼ਿੰਦਾ ਕਾਰਤੂਸਾਂ ਸਮੇਤ ਇਕ ਨਸ਼ਾ ਤਸਕਰ ਕਾਬੂ <br/> ਅਗਲੀ ਖ਼ਬਰ 2027 ਵਿਚ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨੀ ਤੈਅ-ਸੀ.ਪੀ.ਜੋਸ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।