30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

15 ਕਰੋੜ ਤੋਂ ਵਧੇਰੇ ਦੀ ਹੈਰੋਇਨ ਅਤੇ 2 ਪਿਸਟਲ ਤੇ 100 ਜ਼ਿੰਦਾ ਕਾਰਤੂਸਾਂ ਸਮੇਤ ਇਕ ਨਸ਼ਾ ਤਸਕਰ ਕਾਬੂ <br/>

ਅਜੀਤ ਡੈਸਕ 24-09-2025
ਅਜਨਾਲਾ, ਗੱਗੋਮਾਹਲ, ਰਮਦਾਸ 23 ਸਤੰਬਰ (ਢਿੱਲੋਂ/ ਸੰਧੂ/ਵਾਹਲਾ)-ਸੂਬਾ ਸਰਕਾਰ ਦੇ ਹੁਕਮਾਂ ਤਹਿਤ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ.ਐੱਸ.ਪੀ. ਮਨਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀ.ਆਈ.ਏ. ਸਟਾਫ਼ ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਇੰਚਾਰਜ ਇੰਸਪੈਕਟਰ ਮਨਮੀਤ ਸਿੰਘ ਸੰਧੂ ਦੀ ਅਗਵਾਈ ਵਾਲੀ ਟੀਮ ਵਲੋਂ ਵੱਡੀ ਸਫਲਤਾ ਹਾਸਿਲ ਕਰਦਿਆਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਤਿੰਨ ਕਿੱਲੋ ਤੋਂ ਵਧੇਰੇ ਹੈਰੋਇਨ 2 ਪਿਸਟਲ, 4 ਮੈਗਜ਼ੀਨ ਅਤੇ 100 ਜਿੰਦਾ ਕਾਰਤੂਸ ਬਰਾਮਦ ਕਰਨ ਵਿਚ ਵੱਡੀ ਸਫਲਤਾ ਹਾਸਿਲ ਕੀਤੀ ਹੈ | ਇਸ ਸੰਬੰਧੀ ਐੱਸ.ਐੱਸ.ਪੀ. ਮਨਿੰਦਰ ਸਿੰਘ ਆਈ.ਪੀ.ਐੱਸ. ਨੇ ਦੱਸਿਆ ਕਿ ਸੀ.ਆਈ.ਏ. ਸਟਾਫ਼ ਦੀ ਪੁਲਿਸ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗੁਰਦੇਵ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਨਿੱਸੋਕੇ ਵੱਡੇ ਪੱਧਰ 'ਤੇ ਹੈਰੋਇਨ ਤਸਕਰੀ ਕਰਦਾ ਹੈ ਅਤੇ ਆਪਣੀ ਐਕਟਿਵਾ ਨੰਬਰ ਪੀ.ਬੀ 02 ਡੀ.ਐੱਮ. 8691 ਤੇ ਸਵਾਰ ਹੋ ਕੇ ਹੈਰੋਇਨ ਦੀ ਖੇਪ ਦੀ ਸਪਲਾਈ ਕਰਨ ਜਾ ਰਿਹਾ ਹੈ | ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਸੂਚਨਾ ਮਿਲਣ ਤੋਂ ਬਾਅਦ ਤੁਰੰਤ ਪਿੰਡ ਅਵਾਣ ਨੇੜੇ ਨਾਕਾਬੰਦੀ ਕਰਕੇ ਐਕਟਿਵਾ ਸਵਾਰ ਗੁਰਦੇਵ ਸਿੰਘ ਨੂੰ ਕਾਬੂ ਕਰਕੇ ਉਸ ਕੋਲੋਂ 3 ਕਿੱਲੋ 158 ਗ੍ਰਾਮ ਹੈਰੋਇਨ, 1 ਪਿਸਟਲ 30 ਬੋਰ ਸਮੇਤ 4 ਮੈਗਜ਼ੀਨ ਤੇ 50 ਜਿੰਦਾ ਕਾਰਤੂਸ, ਇੱਕ ਪਿਸਟਲ 9 ਐੱਮ.ਐੱਮ ਗਲੋਕ ਸਮੇਤ ਮੈਗਜ਼ੀਨ ਤੇ 50 ਜਿੰਦਾ ਕਾਰਤੂਸ ਬਰਾਮਦ ਕੀਤਾ ਗਿਆ, ਜਿਸ ਖ਼ਿਲਾਫ਼ ਥਾਣਾ ਰਮਦਾਸ ਵਿਖੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਸਨੂੰ ਅੱਜ ਅਜਨਾਲਾ ਸਥਿਤ ਅਦਾਲਤ ਵਿਚ ਪੇਸ਼ ਕਰ ਦਿੱਤਾ ਗਿਆ ਹੈ ਜਿੱਥੇ ਅਦਾਲਤ ਵਲੋਂ ਪੁਲਿਸ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਉਸਨੂੰ 3 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਉਕਤ ਕਥਿਤ ਦੋਸ਼ੀ ਦੀ ਨਸ਼ਿਆਂ ਦੀ ਕਾਲੀ ਕਮਾਈ ਨਾਲ ਬਣਾਈ ਗਈ ਜਾਇਦਾਦ ਦੀ ਵੀ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਮਜੀਠਾ ਦੇ ਕਾਂਗਰਸੀ ਆਗੂ ਕੌਂਸਲਰ ਪੰਮਾ ਨੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਦੇ ਅਹੁਦੇ ਲਈ ਪੇਸ਼ ਕੀਤੀ ਮਜ਼ਬੂਤ ਦਾਅਵੇਦਾਰੀ... ਅਗਲੀ ਖ਼ਬਰ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ-ਭੱਟੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।