ਅਜਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹੜ੍ਹ ਪੀੜਤ ਪਿੰਡ ਤਲਵੰਡੀ ਰਾਏਦਾਦੂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਅਤੇ ਸਰਪੰਚ ਹਰਜੀਤ ਕੌਰ ਸਮੇਤ ਸਮੂਹ ਪੰਚਾਂ ਦੀ ਸਾਂਝੀ ਅਗਵਾਈ 'ਚ ਹੰਗਾਮੀ ਮੀਟਿੰਗ ਕੀਤੀ ਗਈ, ਜਿਸ ਦੌਰਾਨ ਪਿਛਲੇ ਦਿਨੀਂ ਵਿਸ਼ਵ ਪੱਧਰੀ ਸਮਾਜ ਸੇਵਕ ਸ. ਰਵੀ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਏਡ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਖ਼ਾਲਸਾ ਏਡ ਦੀ ਟੀਮ ਵਲੋਂ ਪਿੰਡ ਦੇ ਹੜ੍ਹ ਪੀੜਤ ਕਿਸਾਨਾਂ ਨੂੰ ਡੀਜ਼ਲ ਦੇਣ ਲਈ ਧੰਨਵਾਦ ਕੀਤਾ | ਇਸ ਮੌਕੇ ਪ੍ਰਧਾਨ ਜੋਗਿੰਦਰ ਸਿੰਘ, ਪੰਚ ਲਖਵਿੰਦਰ ਸਿੰਘ, ਪੰਚ ਪ੍ਰੀਤਮ ਸਿੰਘ, ਪੰਚ ਅਮਰਜੀਤ ਕੌਰ, ਪੰਚ ਹਰਪ੍ਰੀਤ ਕੌਰ, ਪੰਚ ਪਰਮਜੀਤ ਕੌਰ, ਪਿਆਰਾ ਸਿੰਘ, ਪਾਲ ਸਿੰਘ, ਤਰਲੋਕ ਸਿੰਘ, ਬਲਕਾਰ ਸਿੰਘ, ਬਲਵੰਤ ਸਿੰਘ, ਸ਼ਿੰਦਾ ਸਿੰਘ, ਦਿਲਬਾਗ ਸਿੰਘ, ਚਰਨ ਸਿੰਘ, ਸਵਿੰਦਰ ਸਿੰਘ, ਗੁਰਨਾਮ ਸਿੰਘ, ਹਰਜੀਤ ਸਿੰਘ, ਜਸਕਰਨ ਸਿੰਘ, ਮੁਖਤਾਰ ਸਿੰਘ, ਅਵਤਾਰ ਸਿੰਘ, ਅਮਰਜੀਤ ਸਿੰਘ, ਹਰਵੰਤ ਸਿੰਘ, ਲਖਵਿੰਦਰ ਸਿੰਘ, ਮਨਜੀਤ ਸਿੰਘ, ਮੋਹਨ ਸਿੰਘ, ਜਗੀਰ ਸਿੰਘ, ਗੁਰਨਾਮ ਸਿੰਘ ਹਾਜ਼ਰ ਸਨ |