02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਤਹਿਸੀਲ ਅਜਨਾਲਾ ਦੀ ਅਹਿਮ ਇਕੱਤਰਤਾ <br/>

ਅਜੀਤ ਡੈਸਕ 22-10-2025
ਅਜਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਤਹਿਸੀਲ ਅਜਨਾਲਾ ਦੀ ਅਹਿਮ ਇਕੱਤਰਤਾ ਪ੍ਰਧਾਨ ਡਾ: ਬਲਵਿੰਦਰ ਸਿੰਘ ਲੰਗੋਮਾਹਲ ਦੀ ਅਗਵਾਈ ਹੇਠ ਹੋਈ, ਜਿਸ ਵਿਚ ਵੱਡੀ ਗਿਣਤੀ 'ਚ ਆਰ.ਐੱਮ.ਪੀ. ਡਾਕਟਰਾਂ ਨੇ ਸ਼ਿਰਕਤ ਕਰਦਿਆਂ ਆਪਣੀਆਂ ਮੰਗਾਂ ਅਤੇ ਮੁਸ਼ਕਲਾਂ ਸੰਬੰਧੀ ਖੁੱਲ੍ਹ ਕੇ ਵਿਚਾਰ ਵਟਾਂਦਰਾ ਕੀਤਾ ਗਿਆ | ਉਪਰੰਤ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਪ੍ਰਧਾਨ ਡਾ: ਬਲਵਿੰਦਰ ਸਿੰਘ ਲੰਗੋਮਾਹਲ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਪੇਂਡੂ ਖੇਤਰਾਂ ਵਿਚ ਸਿਹਤ ਸੇਵਾਵਾਂ ਨਿਭਾਅ ਰਹੇ ਆਰ.ਐਮ.ਪੀ ਡਾਕਟਰਾਂ ਦੀਆਂ ਮੰਗਾਂ ਵੱਲ ਸਰਕਾਰ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਇਸ ਮੌਕੇ ਚੇਅਰਮੈਨ ਬਿਕਰਮਜੀਤ ਸਿੰਘ ਡਿਆਲ ਭੜੰਗ, ਖ਼ਜ਼ਾਨਚੀ ਜਸਬੀਰ ਸਿੰਘ ਨਿੱਝਰ ਅਜਨਾਲਾ, ਅੰਮਿ੍ਤਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ, ਸਵਰਨਜੀਤ ਸਿੰਘ ਸੌੜੀਆਂ, ਕੁਲਵੰਤ ਸਿੰਘ ਗ੍ਰੰਥਗੜ੍ਹ, ਗੁਰਮੁਖ ਸਿੰਘ, ਹਰਪ੍ਰਤਾਪ ਸਿੰਘ, ਗੁਰਜਿੰਦਰ ਸਿੰਘ ਤੇੜੀ (ਸਾਰੇ ਮੀਤ ਪ੍ਰਧਾਨ, ਕਿਰਪਾਲ ਸਿੰਘ ਜਨਰਲ ਸਕੱਤਰ, ਉਂਕਾਰ ਸਿੰਘ ਦੂਜੋਵਾਲ ਏਰੀਆ ਪ੍ਰਧਾਨ, ਅਵਤਾਰ ਸਿੰਘ ਪ੍ਰੈੱਸ ਸਕੱਤਰ, ਅਮਰਜੀਤ ਸਿੰਘ ਤੇੜਾ ਰਾਜਪੂਤਾਂ, ਰਣਜੀਤ ਸਿੰਘ ਦੂਜੋਵਾਲ, ਸਾਹਿਬ ਸਿੰਘ ਏਰੀਆ ਪ੍ਰਧਾਨ, ਰਣਜੀਤ ਸਿੰਘ ਬਾਠ ਮੀਤ ਪ੍ਰਧਾਨ, ਹਰਦੀਪ ਸਿੰਘ, ਕੁਲਵੰਤ ਸਿੰਘ, ਪ੍ਰਦੀਪ ਸਿੰਘ, ਸੁਰਜੀਤ ਸਿੰਘ, ਗੁਰਦੇਵ ਸਿੰਘ, ਜੱਗਾ ਸਿੰਘ, ਬਲਵਿੰਦਰ ਸਿੰਘ, ਰਾਮ ਸਿੰਘ, ਬਲਵਿੰਦਰ ਸਿੰਘ ਸ਼ਹਿਜ਼ਾਦਾ ਅਤੇ ਬਿਕਰਮਜੀਤ ਸਿੰਘ ਮਾਛੀਵਾਹਲਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਵਲੋਂ ਅਰਵਿੰਦ ਕੇਜਰੀਵਾਲ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਦਿੱਤੀ ਮੁਬਾਰਕਬਾਦ <br/> ਅਗਲੀ ਖ਼ਬਰ ਖ਼ਾਲਸਾ ਏਡ ਦੀ ਟੀਮ ਵਲੋਂ ਹੜ੍ਹ ਪ੍ਰਭਾਵਿਤ ਪਿੰਡ ਤਲਵੰਡੀ ਰਾਏਦਾਦੂ 'ਚ ਡੀਜ਼ਲ ਤੇਲ ਵੰਡਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।