02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨਾਂ ਕਿਸਾਨ ਸੁਚੱਜੀ ਸਾਂਭ ਸੰਭਾਲ ਕਰਨ-ਐਸ.ਐਸ.ਪੀ.

ਐਸ.ਐਸ.ਪੀ. ਦਿਹਾਤੀ ਮਨਿੰਦਰ ਸਿੰਘ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ | ਤਸਵੀਰ ਰਾਹੀਂ : ਨਿਰਮਲ ਸਟੂਡੀਓ <br/> 22-10-2025
ਅੰਮਿ੍ਤਸਰ, 21 ਅਕਤੂਬਰ (ਰੇਸ਼ਮ ਸਿੰਘ)- ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕਰਨ ਸੰਬੰਧੀ ਅਤੇ ਖਾਦਾਂ ਦੀ ਵਰਤੋਂ ਕਰਨ ਸੰਬੰਧੀ ਐੱਸ.ਐੱਸ.ਪੀ. ਮਨਿੰਦਰ ਸਿੰਘ ਵਲੋਂ ਸਬ-ਡਵੀਜ਼ਨ ਰਾਜਾਸਾਂਸੀ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਪਿੰਡ ਬਹਿੜਵਾਲ ਅਤੇ ਲਾਗਲੇ ਪਿੰਡਾਂ ਵਿਚ ਜਿਵੇਂ ਪੱਧਰੀ, ਨੂਰਪੂਰ, ਬਰਾੜ, ਕੋਲੇਵਾਲ, ਬੱਚੀਵਿੰਡ ਅਤੇ ਕਮਾਸਕੇ, ਦੇ ਕਿਸਾਨਾਂ ਅਤੇ ਮੋਹਤਬਰ ਵਿਅਕਤੀਆਂ ਨਾਲ ਪਰਾਲੀ ਨਾ ਸਾੜਨ ਸੰਬੰਧੀ ਗੱਲਬਾਤ ਕੀਤੀ ਗਈ ਅਤੇ ਲਗਾਏ ਗਏ ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਵੀ ਅਪੀਲ ਕੀਤੀ ਗਈ | ਐੱਸ.ਐੱਸ.ਪੀ. ਦਿਹਾਤੀ ਨੇ ਕਿਸਾਨਾਂ ਨੂੰ ਦੱਸਿਆ ਕਿ ਪਰਾਲੀ ਨੂੰ ਸਾੜਨਾ, ਆਪਣੀ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਸਾੜਨਾ ਹੈ | ਕਿਸਾਨ ਭਰਾ ਅਜਿਹਾ ਨਾ ਕਰਨ | ਉਨ੍ਹਾਂ ਨੇ ਕਿਹਾ ਕਿ ਪਰਾਲੀ ਨੂੰ ਜੇਕਰ ਖੇਤ ਵਿਚ ਹੀ ਜਜਬ ਕਰਕੇ ਕਣਕ ਦੀ ਬਿਜਾਈ ਕੀਤੀ ਜਾਂਦੀ ਹੈ ਤਾਂ ਜ਼ਮੀਨ ਵਿਚ ਕਾਰਬਨਿਕ ਮਾਦਾ ਵੱਧਦਾ ਹੈ ਅਤੇ ਜ਼ਮੀਨ ਦੀ ਤਾਕਤ ਵੱਧਦੀ ਹੈ | ਉਨ੍ਹਾਂ ਦੱਸਿਆ ਕਿ ਕਣਕ ਦੀ ਫ਼ਸਲ ਵਿਚ ਵੱਡੇ ਪੱਧਰ ਤੇ ਵਰਤੀ ਜਾਂਦੀ ਡੀ.ਏ.ਪੀ. ਖਾਦ ਦੀ ਜਗ੍ਹਾ ਉਸ ਦੇ ਬਦਲਵੇਂ ਸਰੋਤਾਂ ਦੀ ਵਰਤੋਂ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਕਣਕ ਦੀ ਫ਼ਸਲ ਵਿਚ ਡੀ.ਏ.ਪੀ. ਖਾਦ ਮੁੱਖ ਤੌਰ ਤੇ ਫਾਸਫੋਰਸ ਤੱਤ ਦੀ ਪੂਰਤੀ ਲਈ ਵਰਤੀ ਜਾਂਦੀ ਹੈ | ਇਸ ਵਿਚ 46 ਫ਼ੀਸਦੀ ਫਾਸਫੋਰਸ ਦੇ ਨਾਲ-ਨਾਲ 18 ਫ਼ੀਸਦੀ ਨਾਈਟ੍ਰੋਜਨ ਹੁੰਦੀ ਹੈ | ਉਨ੍ਹਾਂ ਕਿਹਾ ਕਿ ਇਸ ਖਾਦ ਦੇ ਬਦਲ ਵਜੋਂ ਕੁਝ ਹੋਰ ਖਾਦਾਂ ਵੀ ਵਰਤੀਆਂ ਜਾ ਸਕਦੀਆਂ ਹਨ | ਇਸ ਮੌਕੇ ਐੱਸ.ਪੀ. ਗੁਰਜੀਤ ਪਾਲ ਸਿੰਘ, ਡੀ.ਐੱਸ.ਪੀ. ਨੀਰਜ ਕੁਮਾਰ ਆਦਿ ਅਧਿਕਾਰੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਭੁਪਿੰਦਰ ਸਿੰਘ ਸੱਚਰ ਅਤੇ ਸਰਪੰਚ ਜਤਿੰਦਰ ਕੱਥੂਨੰਗਲ ਸਮੇਤ ਸੰਗਤਾਂ ਨੇ ਨਗਰ ਕੀਰਤਨ ਦਾ ਕੱਥੂਨੰਗਲ ਪੁੱਜਣ 'ਤੇ ਕੀਤਾ ਨਿੱ... ਅਗਲੀ ਖ਼ਬਰ ਗੁਰਦੁਆਰਾ ਡੇਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਜੋੜ ਮੇਲੇ ਮੌਕੇ ਅਖੰਡ ਪਾਠਾਂ ਦੀ ਲੜੀ ਦੇ ਪਾਏ ਭੋਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।