02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਭੁਪਿੰਦਰ ਸਿੰਘ ਸੱਚਰ ਅਤੇ ਸਰਪੰਚ ਜਤਿੰਦਰ ਕੱਥੂਨੰਗਲ ਸਮੇਤ ਸੰਗਤਾਂ ਨੇ ਨਗਰ ਕੀਰਤਨ ਦਾ ਕੱਥੂਨੰਗਲ ਪੁੱਜਣ 'ਤੇ ਕੀਤਾ ਨਿੱਘਾ ਸਵਾਗਤ <br/>

ਅਜੀਤ ਡੈਸਕ 22-10-2025
ਕੱਥੂਨੰਗਲ, 21 ਅਕਤੂਬਰ (ਦਲਵਿੰਦਰ ਸਿੰਘ ਰੰਧਾਵਾ)-ਬ੍ਰਹਮ ਗਿਆਨੀ ਤੇ ਪੁੱਤਰਾਂ ਦੇ ਦਾਨੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ ਜਿਸ ਦਾ ਹਲਕਾ ਮਜੀਠਾ ਦੇ ਕਾਂਗਰਸੀ ਇੰਚਾਰਜ ਭਗਵੰਤਪਾਲ ਸਿੰਘ ਸੱਚਰ ਦੇ ਵੱਡੇ ਭਰਾ ਭੁਪਿੰਦਰ ਸਿੰਘ ਸੱਚਰ ਵਲੋਂ ਸੰਯੋਗ ਪੈਲੇਸ ਕੱਥੂਨੰਗਲ ਵਿਖੇ ਇਲਾਕੇ ਦੀਆਂ ਸੰਗਤਾਂ ਨਾਲ ਭਰਵਾਂ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਗੁਰੂ ਸਾਹਿਬ ਜੀ ਦੀ ਬਖ਼ਸ਼ਿਸ਼ ਸਿਰੋਪਾਉ ਭੇਟ ਕੀਤਾ ਗਿਆ | ਭੁਪਿੰਦਰ ਸੱਚਰ ਨੇ ਕਿਹਾ ਕਿ ਅਸੀਂ ਕਰਮਾਂ ਭਾਗਾਂ ਵਾਲੇ ਹਾਂ ਕਿ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਪਵਿੱਤਰ ਧਰਤੀ 'ਤੇ ਰਹਿ ਰਹੇ ਹਾਂ ਅਤੇ ਉਨ੍ਹਾਂ ਦੇ ਅਸ਼ੀਰਵਾਦ ਸਦਕਾ ਅੱਜ ਅਸੀਂ ਉਨ੍ਹਾਂ ਦੇ ਚਲਾਏ ਮਾਰਗ 'ਤੇ ਚੱਲਣ ਦੀ ਕੋਸ਼ਿਸ਼ ਕਰ ਰਹੇ ਹਾਂ | ਇਸ ਮੌਕੇ ਉਨ੍ਹਾਂ ਨਾਲ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਰਪੰਚ ਜਤਿੰਦਰ ਸਿੰਘ ਕੱਥੂਨੰਗਲ, ਡਾ. ਸੁਖਵਿੰਦਰ ਸਿੰਘ ਰੰਧਾਵਾ, ਇੰਸਪੈਕਟਰ ਸੁਲੱਖਣ ਸਿੰਘ ਕੱਥੂਨੰਗਲ, ਡਾ. ਮੋਹਨ ਸਿੰਘ ਕੱਥੂਨੰਗਲ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਸ਼ਾਮਲ ਸਨ |

ਪਿਛਲੀ ਖ਼ਬਰ ਤਲਬੀਰ ਗਿੱਲ ਵਲੋਂ ਪਿੰਡ ਕਲੇਰ ਤੋਂ ਅਰਜਨਮਾਂਗਾ ਦੀ ਸੜਕ ਦਾ ਉਦਘਾਟਨ <br/> ਅਗਲੀ ਖ਼ਬਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨਾਂ ਕਿਸਾਨ ਸੁਚੱਜੀ ਸਾਂਭ ਸੰਭਾਲ ਕਰਨ-ਐਸ.ਐਸ.ਪੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।