ਸਠਿਆਲਾ, 21 ਅਕਤੂਬਰ (ਜਗੀਰ ਸਿੰਘ ਸਫਰੀ)-ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਤਿਕਾਰਯੋਗ ਉਪ ਕੁਲਪਤੀ ਪ੍ਰੋ. ਡਾ. ਕਰਮਜੀਤ ਸਿੰਘ ਅਤੇ ਡੀਨ, ਵਿਕਾਸ ਕੌਂਸਲ ਡਾ. ਸਰੋਜ ਅਰੋੜਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਾਲਜ ਇੰਚਾਰਜ ਡਾ. ਹਰਸਿਮਰਨ ਕੌਰ ਦੀ ਯੋਗ ਅਗਵਾਈ ਅਧੀਨ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾਂ ਸ਼ਹਾਦਤ ਨੂੰ ਸਮਰਪਿਤ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਤੇ ਵਿਚਾਰਧਾਰਾ ਨਾਲ ਸੰਬੰਧਿਤ ਵਿਦਿਆਰਥੀਆਂ ਲਈ ਦੇਸ਼ ਪੱਧਰ ਦਾ ਇਮਤਿਹਾਨ ਕਰਵਾਇਆ ਗਿਆ ਤੇ ਜਿਸ ਵਿਚ 70 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਪਿ੍ੰਸੀਪਲ ਡਾ. ਹਰਸਿਮਰਨ ਕੌਰ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹਾਦਤ ਦਿਵਸ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਲੜੀ ਨਵੰਬਰ ਮਹੀਨੇ ਤੱਕ ਚਲਦੀ ਰਹੇਗੀ | ਇਸ ਮੌਕੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਟਾਫ ਮੈਂਬਰ ਤਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਹਾਜ਼ਰ ਸਨ |