02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਸਰਪੰਚ ਸੰਧੂ ਤੇ ਮਨਪ੍ਰੀਤ ਸੰਧੂ ਵਲੋਂ ਆਪਣੇ ਸਾਥੀਆਂ ਨੂੰ ਮਠਿਆਈ ਵੰਡ ਕੇ ਦੀਵਾਲੀ ਦੀਆਂ ਖੁਸ਼ੀਆਂ ਕੀਤੀਆਂ ਸਾਂਝੀਆਂ <br/>

ਅਜੀਤ ਡੈਸਕ 22-10-2025
ਜੈਂਤੀਪੁਰ, 21 ਅਕਤੂਬਰ (ਭੁਪਿੰਦਰ ਸਿੰਘ ਗਿੱਲ)-ਕਸਬੇ ਦੇ ਨਜ਼ਦੀਕੀ ਪੈਂਦੇ ਅੱਡਾ ਤਲਵੰਡੀ ਮੋੜ ਤੇ ਸੰਧੂ ਟਰੇਡਿੰਗ ਕੰਪਨੀ ਤਲਵੰਡੀ ਖੁੰਮਣ ਵਾਲਿਆਂ ਸਰਪੰਚ ਰਘਬੀਰ ਸਿੰਘ ਸੰਧੂ, ਮਨਪ੍ਰੀਤ ਸਿੰਘ ਸੰਧੂ ਵਲੋਂ ਆਪਣੇ ਸਾਥੀਆਂ ਨੂੰ ਮਠਿਆਈਆਂ ਵੰਡ ਕੇ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ | ਇਸ ਮੌਕੇ ਗੱਲਬਾਤ ਕਰਦਿਆਂ ਸਰਪੰਚ ਰਘਬੀਰ ਸਿੰਘ ਸੰਧੂ ਤੇ ਮਨਪ੍ਰੀਤ ਸਿੰਘ ਸੰਧੂ ਨੇ ਸਾਂਝੇ ਤੌਰ 'ਤੇ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਚਰਨਾਂ ਵਿਚ ਅਰਦਾਸ ਬੇਨਤੀ ਕਰਦੇ ਹਾਂ ਕਿ ਪਰਮਾਤਮਾ ਹਰ ਇੱਕ ਵਿਅਕਤੀ ਦੇ ਪਰਿਵਾਰ ਵਿਚ ਇਹ ਦੀਵਾਲੀ ਖੁਸ਼ੀਆਂ ਖੇੜੇ ਲੈ ਕੇ ਆਵੇ ਤਾਂ ਜੋ ਕਿ ਹਰ ਕੋਈ ਵਿਅਕਤੀ ਆਪਣੇ ਪਰਿਵਾਰ ਵਿਚ ਖੁਸ਼ੀਆਂ ਸਾਂਝੀਆਂ ਕਰ ਸਕੇ | ਇਸ ਮੌਕੇ ਸਰਪੰਚ ਰਘਬੀਰ ਸਿੰਘ ਸੰਧੂ, ਮਨਪ੍ਰੀਤ ਸਿੰਘ ਸੰਧੂ, ਜਰਨੈਲ ਸਿੰਘ ਸੰਧੂ, ਜਸਪ੍ਰੀਤ ਸਿੰਘ ਸੰਧੂ, ਸਾਜਨਪ੍ਰੀਤ ਸਿੰਘ ਸੰਧੂ, ਜੋਗਿੰਦਰ ਸਿੰਘ ਰੰਧਾਵਾ, ਸੰਤੋਖ ਸਿੰਘ, ਅਮਰ ਸਿੰਘ, ਓਾਕਾਰ ਸਿੰਘ, ਕਾਲਾ ਸਿੰਘ, ਚੈਂਚਲ ਸਿੰਘ ਰੰਗੀਲਪੁਰ, ਚੈਂਚਲ ਸਿੰਘ ਡਰਾਈਵਰ ਸੁਖਪਾਲ ਸਿੰਘ ਰਾਜਾ, ਵਰਿੰਦਰ ਸਿੰਘ ਰੰਗੀਲਪੁਰ ਆਦਿ ਸ਼ਾਮਿਲ ਸਨ |

ਪਿਛਲੀ ਖ਼ਬਰ ਕਰਿਆਨਾ ਯੂਨੀਅਨ ਅਜਨਾਲਾ ਵਲੋਂ ਵਿਧਾਇਕ ਧਾਲੀਵਾਲ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਭਗਵਾਨ ਵਾਲਮੀਕਿ ਤੀਰਥ ਧੂਣਾ ਸਾਹਿਬ ਵਿਖੇ ਮਨਾਇਆ ਦੀਵਾਲੀ ਦਾ ਤਿਉਹਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।