ਅਜਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੀਵਾਲੀ ਅਤੇ ਬੰਦੀਛੋੜ ਦਿਵਸ ਮੌਕੇ ਅੱਜ ਕਰਿਆਨਾ ਯੂਨੀਅਨ ਅਜਨਾਲਾ ਦੇ ਪ੍ਰਧਾਨ ਅਯੁੱਧਿਆ ਪੁਰੀ ਦੇ ਸਪੁੱਤਰ ਤੇ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਅਮਿਤ ਪੁਰੀ ਦੀ ਅਗਵਾਈ ਹੇਠ ਕਰਵਾਏ ਸਨਮਾਨ ਸਮਾਰੋਹ ਦੌਰਾਨ ਯੂਨੀਅਨ ਆਗੂਆਂ ਵਲੋਂ ਹਲਕੇ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਪਿਛਲੇ ਦਿਨੀਂ ਆਏ ਭਿਆਨਕ ਹੜ੍ਹਾਂ ਦੌਰਾਨ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਦਿਨ ਰਾਤ ਸੇਵਾ ਕਰਨ ਲਈ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਯੂਨੀਅਨ ਦੇ ਸੀਨੀਅਰ ਆਗੂ ਗੁਰਮੀਤ ਸਿੰਘ ਅਰੋੜਾ, ਸੌਰਵ ਅਰੋੜਾ ਅਤੇ ਸੰਨੀ ਵਾਸਿਲ ਆਦਿ ਹਾਜ਼ਰ ਸਨ |