ਬਾਬਾ ਬਕਾਲਾ ਸਾਹਿਬ, 21 ਅਕਤੂਬਰ (ਰਾਜਨ)-ਨਜ਼ਦੀਕੀ ਪਿੰਡ ਦੌਲੋਨੰਗਲ ਵਿਖੇ ਗੁਰਦੁਆਰਾ ਢਾਬਸਰ ਸਾਹਿਬ, ਦੌਲੋਨੰਗਲ ਵਿਖੇ ਸਥਿਤ ਸੰਤ ਬਾਬਾ ਝੰਡਾ ਸਿੰਘ ਪਬਲਿਕ ਹਾਈ ਸਕੂਲ ਦੇ ਵਿਦਿਆਰਥੀਆਂ ਵਲੋਂ ਬੰਦੀਛੋੜ ਦਿਵਸ ਅਤੇ ਦੀਵਾਲੀ ਨੂੰ ਸਮਰਪਿਤ ਸਮਾਗਮ ਕਰਵਾਏ ਗਏ | ਇਸ ਮੌਕੇ ਬੱਚਿਆਂ ਵਲੋਂ ਸਕੂਲ ਵਿਚ ਦੀਪਮਾਲਾ ਕੀਤੀ ਗਈ ਅਤੇ ਬਹੁਤ ਸੁੰਦਰ ਰੰਗੋਲੀਆਂ ਬਣਾਈਆਂ ਗਈਆਂ | ਇਸ ਮੌਕੇ ਸਕੂਲ ਦੇ ਐੱਮ.ਡੀ. ਗੁਰਪ੍ਰੀਤ ਸਿੰਘ, ਪਿ੍ੰਸੀਪਲ ਕਵਲਜੀਤ ਕੌਰ, ਸਕੂਲ ਇੰਚਾਰਜ ਅੰਮਿ੍ਤਪਾਲ ਕੌਰ, ਵਾਈਸ ਪਿ੍ੰਸੀਪਲ ਮਨਜੀਤ ਕੌਰ, ਯਾਦਵਿੰਦਰ ਸਿੰਘ ਨੇ ਬੱਚਿਆਂ ਨੂੰ ਬੰਦੀਛੋੜ ਦਿਵਸ ਅਤੇ ਦੀਵਾਲੀ ਦੀ ਵਧਾਈ ਦਿੱਤੀ ਅਤੇ ਸਿੱਖ ਇਤਿਹਾਸ ਵਿਚ ਬੰਦੀਛੋੜ ਦਿਵਸ ਦੀ ਮਹਾਨਤਾ ਤੇ ਚਾਨਣਾ ਪਾਇਆ | ਉਨ੍ਹਾਂ ਬੱਚਿਆਂ ਨੁੰ ਕਿਹਾ ਸਾਨੂੰ ਇਹ ਦਿਨ ਪ੍ਰਦੂਸ਼ਣ ਰਹਿਤ ਮਨਾਉਣਾ ਚਾਹੀਦਾ ਹੈ | ਇਸ ਮੌਕੇ ਸਮੂਹ ਸਟਾਫ ਵਲੋਂ ਬੱਚਿਆਂ ਨੂੰ ਉਤਸ਼ਾਹਿਤ ਕੀਤਾ ਗਿਆ |