03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਆੜ੍ਹਤੀ ਜਗਰੂਪ ਅਚਿੰਤਕੋਟ ਅਤੇ ਇੰਜੀਨੀਅਰ ਰਾਜਮਹਿੰਦਰ ਨੂੰ ਸਦਮਾ, ਪਿਤਾ ਦਾ ਦਿਹਾਂਤ <br/>

ਅਜੀਤ ਡੈਸਕ 22-10-2025
ਅਟਾਰੀ, 21 ਅਕਤੂਬਰ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)?ਆੜਤੀਆ ਐਸੋਸੀਏਸ਼ਨ ਦਾਣਾ ਮੰਡੀ ਅਟਾਰੀ ਦੇ ਨੁਮਾਇੰਦੇ ਆੜਤੀ ਜਗਰੂਪ ਸਿੰਘ ਅਚਿੰਤਕੋਟ ਅਤੇ ਇੰਜੀਨੀਅਰ ਰਾਜਮਹਿੰਦਰ ਸਿੰਘ ਅਚਿੰਤਕੋਟ ਰਣੀਕੇ ਆਈ.ਟੀ.ਆਈ. ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਿਤਾ ਸਤਨਾਮ ਸਿੰਘ ਨੰਬਰਦਾਰ ਪੁੱਤਰ ਕਰਤਾਰ ਸਿੰਘ ਦਾ ਦਿਹਾਂਤ ਹੋ ਗਿਆ | ਉਹ ਕੁਝ ਮਹੀਨਿਆਂ ਤੋਂ ਬਿਮਾਰ ਸਨ | ਸਵਰਗੀ ਸਤਨਾਮ ਸਿੰਘ ਦਾ ਸਸਕਾਰ ਪਿੰਡ ਅਚਿੰਤਕੋਟ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ | ਇਸ ਦੁੱਖ ਦੀ ਘੜੀ ਵਿਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ, ਪਿੰਡ ਵਾਸੀ ਅਤੇ ਇਲਾਕੇ ਦੇ ਮੁਹਤਬਰ ਵਿਅਕਤੀ ਨੰਬਰਦਾਰ ਹਰਪਾਲ ਸਿੰਘ, ਸਿਮਰਜੀਤ ਸਿੰਘ, ਜਗਰੂਪ ਸਿੰਘ, ਰਾਜਮਹਿੰਦਰ ਸਿੰਘ ਅਤੇ ਗੁਰਸ਼ਰਨ ਸਿੰਘ ਢੰਡ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਪਹੁੰਚੇ ਹੋਏ ਸਨ | ਇਸ ਮੌਕੇ ਬਾਬਾ ਗੁਰਪਿੰਦਰ ਸਿੰਘ ਵਡਾਲਾ ਅਤੇ ਬਾਬਾ ਇੰਦਰਬੀਰ ਸਿੰਘ ਵਡਾਲਾ ਵਲੋਂ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ |

ਪਿਛਲੀ ਖ਼ਬਰ ਸਰਪੰਚ ਸੁਖਰਾਜ ਮੁੱਛਲ ਨੂੰ ਸਦਮਾ-ਪਿਤਾ ਦਾ ਦੇਹਾਂਤ ਅਗਲੀ ਖ਼ਬਰ ਬਾਬਾ ਦੀਪ ਸਿੰਘ ਜੀ ਸ਼ਹੀਦ ਪਬਲਿਕ ਸਕੂਲ ਚਵਿੰਡਾ ਦੇਵੀ ਵਿਖੇ ਬੱਚਿਆਂ ਦੀਵਾਲੀ ਦਾ ਤਿਉਹਾਰ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।