03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਐੱਸ.ਐੱਸ.ਪੀ. ਦਿਹਾਤੀ ਅੰਮਿ੍ਤਸਰ ਨੇ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਕੀਤਾ ਪ੍ਰੇਰਿਤ <br/>

ਅਜੀਤ ਡੈਸਕ 22-10-2025
ਚੋਗਾਵਾਂ, 21 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਝੋਨੇ ਦੇ ਸੀਜਨ ਦੇ ਮੱਦੇਨਜ਼ਰ ਐੱਸ. ਐੱਸ. ਪੀ. ਦਿਹਾਤੀ ਅੰਮਿ੍ਤਸਰ ਮਨਿੰਦਰ ਸਿੰਘ ਵਲੋਂ ਪਿੰਡ ਬਹਿੜਵਾਲ ਵਿਖੇ ਕਿਸਾਨਾਂ ਨਾਲ ਮੀਟਿੰਗ ਕਰਕੇ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਨਾ ਸਾੜਨ ਦਾ ਹੋਕਾ ਦਿੱਤਾ | ਉਨ੍ਹਾਂ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜੀਆਂ ਲਈ ਵਾਤਾਵਰਨ ਅਤੇ ਕੁਦਰਤੀ ਸਰੋਤਾਂ ਦੀ ਸਾਂਭ ਸੰਭਾਲ ਬਹੁਤ ਲਾਜ਼ਮੀ ਹੈ | ਇਸ ਮੌਕੇ ਡੀ. ਐੱਸ. ਪੀ. ਰਾਜਾਸਾਂਸੀ ਨੀਰਜ ਕੁਮਾਰ, ਐੱਸ. ਐੱਚ. ਓ. ਸਤਪਾਲ ਸਿੰਘ ਛੀਨਾ ਲੋਪੋਕੇ, ਐੱਸ. ਐੱਚ. ਓ. ਸਤਨਾਮ ਸਿੰਘ ਭਿੰਡੀ ਸੈਦਾਂ ਨੇ ਕਿਹਾ ਕਿ ਪੁਲਿਸ ਤੇ ਸਿਵਲ ਪ੍ਰਸ਼ਾਸਨ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾ ਤਤਪਰ ਹਨ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਅਤੇ ਇਸਦੀ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਉਣ ਸਗੋਂ ਇਸ ਨੂੰ ਜ਼ਮੀਨ ਵਿਚ ਹੀ ਵਾਹੁਣ ਨੂੰ ਤਰਜੀਹ ਦੇਣ | ਇਸ ਮੌਕੇ ਸਰਪੰਚ ਜਗਦੀਸ਼ ਸਿੰਘ ਬਹਿੜਵਾਲ, ਖੁਸ਼ਬੀਰ ਸਿੰਘ, ਜਗਦੀਸ਼ ਸਿੰਘ ਦੀਸ਼ਾ, ਸਾਹਿਬ ਸਿੰਘ, ਚਾਨਣ ਸਿੰਘ ਸਾਬਕਾ ਸਰਪੰਚ, ਸਿਮਰਜੀਤ ਸਿੰਘ, ਸਰਪੰਚ ਮਿਲਖਾ ਸਿੰਘ ਵਣੀਏਕੇ, ਰਣਜੀਤ ਸਿੰਘ ਰਾਣਾ, ਸਾਬਕਾ ਸਰਪੰਚ ਸ਼ਮਸ਼ੇਰ ਸਿੰਘ ਬਰਾੜ, ਸਰਪੰਚ ਪ੍ਰਗਟ ਸਿੰਘ, ਸਰਪੰਚ ਝਿਰਮਲ ਸਿੰਘ ਪੱਧਰੀ, ਸ਼ਮਸ਼ੇਰ ਸਿੰਘ ਕੁਮਾਸਕਾ, ਸੁਖਚੈਨ ਸਿੰਘ ਕੁਮਾਸਕਾ, ਸਰਪੰਚ ਗੁਰਭੇਜ ਸਿੰਘ ਬੱਚੀਵਿੰਡ ਸਮੇਤ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਕਿਸਾਨ ਹਾਜ਼ਰ ਸਨ |

ਪਿਛਲੀ ਖ਼ਬਰ ਕਸਤੂਰੀ ਦੀ ਹੱਟੀ ਕਲਾਥ ਸ਼ੋ-ਰੂਮ ਵਾਲਿਆਂ ਨੂੰ ਸਦਮਾ, ਮਾਤਾ ਦਾ ਦਿਹਾਂਤ <br/> ਅਗਲੀ ਖ਼ਬਰ ਪਿੰਡ ਓਡਰ, ਜੋਏਕੇ ਅਤੇ ਚੇਲੇਕੇ ਦਾ ਸਾਲਾਨਾ ਟੂਰਨਾਮੈਂਟ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।