ਟਾਹਲੀ ਸਾਹਿਬ, 21 ਅਕਤੂਬਰ (ਵਿਨੋਦ ਭੀਲੋਵਾਲ)-ਮਜੀਠਾ ਹਲਕਾ ਦੇ ਸੀਨੀਅਰ ਕਾਂਗਰਸੀ ਆਗੂ ਤੇ ਬਲਾਕ ਸੰਮਤੀ ਤਰਸਿੱਕਾ ਦੇ ਸਾਬਕਾ ਚੇਅਰਮੈਨ ਗੁਰਮੀਤ ਸਿੰਘ ਰਾਜੂ ਭੀਲੋਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਵਲੋਂ ਮੰਡਲ ਕਮੇਟੀਆਂ ਤੇ ਹਰ ਬੂਥ ਪੱਧਰ 'ਤੇ ਆਪਣੇ ਵਰਕਰਾਂ ਨੂੰ ਨਾਮਜ਼ਦ ਕੀਤਾ ਜਾਵੇ ਤਾਂ ਜੋ ਪਾਰਟੀ ਦਾ ਹਰ ਪ੍ਰੋਗਰਾਮ ਬੂਥ ਲੈਵਲ ਰਾਹੀਂ ਹਰ ਵਿਅਕਤੀ ਕੋਲ ਪਹੁੰਚ ਸਕੇ, ਜਿਸ ਦੇ ਅਗਾਮੀ ਦਿਨਾਂ 'ਚ ਬਹੁਤ ਸਾਰਥਿਕ ਨਤੀਜੇ ਸਾਹਮਣੇ ਆਉਣਗੇ | ਭੀਲੋਵਾਲ ਨੇ ਕਿਹਾ ਕਿ ਤਰਨਤਾਰਨ ਦੀ ਜ਼ਿਮਨੀ ਚੋਣ 'ਚ ਕਾਂਗਰਸ ਦੇ ਉਮੀਦਵਾਰ ਕਰਨਬੀਰ ਸਿੰਘ ਬੁਰਜ ਵੱਡੇ ਫਰਕ ਨਾਲ ਚੋਣ ਜਿੱਤ ਕੇ ਕਾਂਗਰਸ ਦੀ ਝੋਲੀ 'ਚ ਪਾਉਣਗੇ | ਆਮ ਆਦਮੀ ਪਾਰਟੀ ਦੀ ਗੱਲ ਕਰਦਿਆਂ ਭੀਲੋਵਾਲ ਨੇ ਕਿਹਾ ਕਿ ਇਹ ਸਰਕਾਰ ਲੋਕਾਂ 'ਚ ਆਪਣਾ ਵਿਸ਼ਵਾਸ ਗਵਾ ਚੁੱਕੀ ਹੈ ਤੇ ਲੋਕ ਇਸ ਪਾਰਟੀ ਨੂੰ ਹੁਣ ਸਬਕ ਸਿਖਾਉਣ ਲਈ ਤਿਆਰ ਬੈਠੇ ਹਨ | ਇਸ ਮੌਕੇ ਹਰਮਨ ਸਿੰਘ ਟਾਹਲੀ ਸਾਹਿਬ, ਵਿਨੋਦ ਕੁਮਾਰ ਸਾਬੀ ਰੂਪੋਵਾਲੀ ਬ੍ਰਾਹਮਣਾਂ, ਸੁਰਜੀਤ ਸਿੰਘ ਭੀਲੋਵਾਲ, ਗੁਰਭੇਜ ਸਿੰਘ, ਲਖਵਿੰਦਰ ਸਿੰਘ, ਸਰਪੰਚ ਸ਼ਮਸ਼ੇਰ ਸਿੰਘ ਬਾਬੋਵਾਲ, ਨਵਨੀਤ ਸਿੰਘ ਖੈੜੇ ਬਾਲਾ ਚੱਕ ਆਦਿ ਹਾਜ਼ਰ ਸਨ |