03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਨੌਵੇਂ ਪਾਤਿਸਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ <br/>

ਅਜੀਤ ਡੈਸਕ 22-10-2025
ਅਜਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਿੰਦ ਦੀ ਚਾਦਰ ਨੌਵੇਂ ਪਾਤਿਸਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਸ਼੍ਰੀ ਅੰਮਿ੍ਤਸਰ ਸਾਹਿਬ ਵਲੋਂ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਪਿੰਡ ਗੁੱਝਾਪੀਰ ਵਿਖੇ ਕਰਵਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਧਰਮ ਪ੍ਰਚਾਰ ਕਮੇਟੀ ਦੇ ਢਾਡੀ ਜਥੇ ਭਾਈ ਦਲਜੀਤ ਸਿੰਘ ਵਿਛੋਆ ਅਤੇ ਪ੍ਰਚਾਰਕ ਭਾਈ ਬਲਕਾਰ ਸਿੰਘ ਅਜਨਾਲਾ ਨੇ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਇਤਿਹਾਸ ਤੋਂ ਜਾਣੂ ਕਰਵਾਇਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਭਾਈ ਅਮਰੀਕ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਪ੍ਰਚਾਰਕ ਭਾਈ ਬਲਕਾਰ ਸਿੰਘ ਅਤੇ ਭਾਈ ਦਲਜੀਤ ਸਿੰਘ ਵਿਛੋਆ ਦੇ ਜਥੇ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮਾਰਕੀਟ ਕਮੇਟੀ ਅਜਨਾਲਾ ਦੇ ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਰੂਬੀ ਗੁੱਝਾਪੀਰ, ਭਾਈ ਭਗਤ ਸਿੰਘ ਅਤੇ ਬਾਬਾ ਬਲਵੰਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ |

ਪਿਛਲੀ ਖ਼ਬਰ ਰਮਨਜੀਤ ਸਿੰਘ ਸਿੱਕੀ ਦੀ ਅਗਵਾਈ ਹੇਠ ਹਰ ਘਰ ਦਾ ਕੁੰਡਾ ਖੜਕਾਵੇਗੀ ਕਾਂਗਰਸ ਪਾਰਟੀ-ਪੱਖੋਕੇ <br/> ਅਗਲੀ ਖ਼ਬਰ ਕਾਂਗਰਸ ਪਾਰਟੀ ਬੂਥ ਪੱਧਰ 'ਤੇ ਹੋਰ ਮਜ਼ਬੂਤ ਕੀਤੀ ਜਾਵੇਗੀ-ਭੀਲੋਵਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।