ਰਈਆ, 21 ਅਕਤੂਬਰ (ਸ਼ਰਨਬੀਰ ਸਿੰਘ ਕੰਗ)-ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਮੈਮੋਰੀਅਲ ਕਾਲਜ ਫਾਰ ਵੂਮੈਨ ਰਈਆ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਕਰਮਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਕਾਲਜ ਦੇ ਪਿ੍ੰਸੀਪਲ ਡਾ. ਅਨੂ ਕਪਿਲ ਦੀ ਯੋਗ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹਾਦਤ ਨੂੰ ਸਮਰਪਿਤ ਪੰਜਾਬੀ ਭਾਸ਼ਾ ਮੰਚ ਵਲੋਂ ਭਾਸ਼ਣ ਅਤੇ ਕਵਿਤਾ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ 12 ਵਿਦਿਆਰਥਣਾਂ ਵਲੋਂ ਹਿੱਸਾ ਲਿਆ ਗਿਆ | ਕਾਲਜ ਪਿ੍ੰਸੀਪਲ ਵਲੋਂ ਵਿਦਿਆਰਥਣਾਂ ਨੂੰ ਸੰਬੋਧਿਤ ਕਰਦਿਆਂ ਕਿਹਾ ਗਿਆ ਕਿ ਸਾਨੂੰ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਵਿਚਾਰਧਾਰਾ ਤੋਂ ਪ੍ਰੇਰਨਾ ਲੈ ਕੇ ਆਪਣੇ ਜੀਵਨ ਨੂੰ ਸਫਲ ਬਣਾਉਣਾ ਚਾਹੀਦਾ ਹੈ | ਪੰਜਾਬੀ ਵਿਭਾਗ ਦੇ ਮੁਖੀ ਡਾ. ਹਰਵੰਤ ਕੌਰ ਨੇ ਵੀ ਵਿਦਿਆਰਥਣਾਂ ਨੂੰ ਆਪਣੇ ਅਮੀਰ ਇਤਿਹਾਸ ਨਾਲ ਜੁੜਨ ਦੀ ਅਪੀਲ ਕੀਤੀ | ਕਾਲਜ ਪਿ੍ੰਸੀਪਲ ਵਲੋਂ ਜੇਤੂ ਵਿਦਿਆਰਥਣਾਂ ਨੂੰ ਇਨਾਮ ਵੰਡੇ ਗਏ | ਫੇਰੂਮਾਨ ਟਰੱਸਟ ਅਤੇ ਕਾਲਜ ਦੇ ਪ੍ਰਧਾਨ ਸਤਨਾਮ ਕੌਰ ਸੇਖੋਂ ਵਲੋਂ ਪੰਜਾਬੀ ਵਿਭਾਗ ਦੇ ਉੱਦਮ ਦੀ ਸ਼ਲਾਘਾ ਕੀਤੀ ਗਈ | ਇਸ ਮੌਕੇ ਤੇ ਅਸਿ. ਪ੍ਰੋ. ਕਰਮਜੀਤ ਕੌਰ, ਅਸਿ. ਪ੍ਰੋ. ਦਲਜੀਤ ਕੌਰ, ਅਸਿ. ਪ੍ਰੋ. ਰੁੁਪਿੰਦਰ ਕੌਰ ਅਤੇ ਸਮੂਹ ਪ੍ਰੋਫੈਸਰ ਸਾਹਿਬਾਨ ਹਾਜ਼ਰ ਸਨ |