ਜੇਠੂਵਾਲ, 21 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਬ੍ਰਹਮ ਗਿਆਨੀ ਪੁੱਤਰਾਂ ਦੇ ਦਾਨੀ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਕੱਥੂਨੰਗਲ ਵਿਖੇ 23, 24 ਅਕਤੂਬਰ ਦਿਨ ਵੀਰਵਾਰ ਤੇ ਸ਼ੁੱਕਰਵਾਰ ਨੂੰ ਦੋ ਰੋਜ਼ਾ ਮੇਲੇ 'ਤੇ ਨਤਮਸਤਕ ਹੋਣ ਵਾਲੀਆਂ ਹਜ਼ਾਰਾਂ ਦੀ ਤਦਾਦ 'ਚ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਕਰਮਾਂ ਭਾਗਾਂ ਵਾਲੀਆਂ ਸੰਗਤਾਂ ਹਨ, ਜਿਨ੍ਹਾਂ ਨੂੰ ਦਰਸ਼ਨ ਦੀਦਾਰੇ ਕਰਨ ਦਾ ਮੌਕਾ ਪ੍ਰਾਪਤ ਹੋਇਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਜੀਠਾ ਹਲਕੇ ਦੇ ਆਮ ਆਦਮੀ ਪਾਰਟੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਕੀਤਾ | ਇਸ ਮੌਕੇ ਸਾਬਕਾ ਸਰਪੰਚ ਪ੍ਰੇਮ ਸਿੰਘ ਸੋਨੀ, ਸਰਪੰਚ ਰਵਿੰਦਰ ਪਾਲ ਸਿੰਘ ਗਿੱਲ ਹਦਾਇਤਪੁਰ, ਸਰਪੰਚ ਹਰਗੁਰਿੰਦਰ ਸਿੰਘ ਮਾਨ, ਨਵਤੇਜ ਸਿੰਘ ਕੱਥੂਨੰਗਲ, ਸ਼ਿਵਰਾਜ ਸਿੰਘ ਭੀਲੋਵਾਲ, ਬਲਜਿੰਦਰ ਸਿੰਘ ਛੀਨਾ ਆਦਿ ਸ਼ਾਮਿਲ ਸਨ |