04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਜਗਦੇਵ ਕਲਾਂ ਵਿਖੇ ਸਰਬੱਤ ਦੇ ਭਲੇ ਲਈ ਤਿੰਨ ਰੋਜ਼ਾ ਸਮਾਗਮ ਅੱਜ ਤੋਂ

ਅਜੀਤ ਡੈਸਕ 22-10-2025
ਜਗਦੇਵ ਕਲਾਂ, 21 ਅਕਤੂਬਰ (ਸ਼ਰਨਜੀਤ ਸਿੰਘ ਗਿੱਲ)-ਸਥਾਨਕ ਨਗਰ ਜਗਦੇਵ ਕਲਾਂ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਉੱਘੇ ਸਮਾਜ ਸੇਵਕ ਜਗਬੀਰ ਸਿੰਘ ਗਿੱਲ ਜਗਦੇਵ ਕਲਾਂ ਵਲੋਂ ਸਰਬੱਤ ਦੇ ਭਲੇ ਲਈ ਹਰ ਸਾਲ ਦੀ ਤਰ੍ਹਾਂ ਤਿੰਨ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ 22, 23 ਤੇ 24 ਅਕਤੂਬਰ ਨੂੰ ਜਗਦੇਵ ਕਲਾਂ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਗਬੀਰ ਸਿੰਘ ਗਿੱਲ ਨੇ ਦੱਸਿਆ ਕਿ ਗੁਰਮਤਿ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਉਨਾਂ ਅੱਗੇ ਦੱਸਿਆ ਕਿ 22, 23 ਤੇ 24 ਅਕਤੂਬਰ ਨੂੰ ਸ਼ਾਮ 7 ਵਜੇ ਤੋਂ ਦੇਰ ਰਾਤ ਤੱਕ ਤਿੰਨੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਜਾਣ ਵਾਲੇ ਵਿਸ਼ਾਲ ਧਾਰਮਿਕ ਦੀਵਾਨਾਂ ਦੌਰਾਨ ਸੰਤ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲੇ ਗੁਰਬਾਣੀ ਦੀ ਚੰਗੀ ਛਹਿਬਰ ਲਗਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ |
ਪਿਛਲੀ ਖ਼ਬਰ ਦੀਵਾਲੀ ਦੀ ਰਾਤ ਤਾਸ਼ ਨਾਲ ਜੂਆ ਖੇਡਦੇ 13 ਵਿਅਕਤੀ ਕਾਬੂ, 1 ਲੱਖ, 48 ਹਜ਼ਾਰ ਦੀ ਨਕਦੀ ਬਰਾਮਦ <br/> ਅਗਲੀ ਖ਼ਬਰ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।