15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਦਸਮੇਸ਼ ਸਕੂਲ ਬਾਬਾ ਬਕਾਲਾ ਸਾਹਿਬ ਵਲੋਂ ਨਿਰਵਾਣਾ ਲਈ ਸੈਰ-ਸਪਾਟਾ ਅਤੇ ਸਿੱਖਿਅਕ ਯਾਤਰਾ

ਅਜੀਤ ਡੈਸਕ 02-11-2025
ਬਾਬਾ ਬਕਾਲਾ ਸਾਹਿਬ, 1 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ ਸਾਹਿਬ ਵਲੋਂ ਵਿਦਿਆਰਥੀਆਂ ਨੂੰ ਨਿਰਵਾਣਾ (ਹੁਸ਼ਿਆਰਪੁਰ) ਦੀ ਸੈਰ-ਸਪਾਟਾ ਅਤੇ ਸਿੱਖਿਆਕ ਯਾਤਰਾ 'ਤੇ ਲਿਜਾਇਆ ਗਿਆ | ਇਹ ਯਾਤਰਾ ਸਕੂਲ ਮੈਨੇਜਮੈਂਟ ਦੀ ਦੇਖ-ਰੇਖ ਹੇਠ ਕਰਵਾਈ ਗਈ, ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਪਾਠਕ੍ਰਮ ਤੋਂ ਇਲਾਵਾ ਮਨੋਰੰਜਨ ਅਤੇ ਤਜਰਬੇ ਨਾਲ ਸਿੱਖਣ ਦਾ ਮੌਕਾ ਦੇਣਾ ਸੀ | ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਇਸ ਯਾਤਰਾ ਵਿਚ ਹਿੱਸਾ ਲਿਆ ਅਤੇ ਨਿਰਵਾਣਾ ਦੇ ਸੋਹਣੇ ਕੁਦਰਤੀ ਦਿ੍ਸ਼ਾਂ ਦਾ ਆਨੰਦ ਮਾਣਿਆ | ਬੱਚਿਆਂ ਨੇ ਐਡਵੈਂਚਰ ਪਾਰਕ ਅਤੇ ਪੂਲ ਵਿਚ ਖੇਡਾਂ ਅਤੇ ਗਤੀਵਿਧੀਆਂ ਦਾ ਪੂਰਾ ਅਨੰਦ ਲਿਆ | ਇਸ ਦੌਰਾਨ ਉਨ੍ਹਾਂ ਨੇ ਟੀਮ ਵਰਕ, ਅਨੁਸ਼ਾਸਨ ਅਤੇ ਕੁਦਰਤ ਨਾਲ ਜੁੜੇ ਅਨੇਕ ਗੁਣ ਸਿੱਖੇ | ਸਕੂਲ ਦੇ ਐੱਮ.ਡੀ. ਕੁਲਬੀਰ ਸਿੰਘ ਮਾਨ ਅਤੇ ਪਿ੍ੰਸੀਪਲ ਮੈਡਮ ਹਰਵਿੰਦਰ ਕੌਰ ਨੇ ਅਧਿਆਪਕਾਂ ਦੀ ਪ੍ਰਸ਼ੰਸਾ ਕੀਤੀ, ਜਿਨ੍ਹਾਂ ਨੇ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਇਆ |
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਖੇਤਰਾਂ ਦੀਆਂ ਧੀਆਂ ਦੇ ਵਿਆਹ ਕਰੇਗਾ ਸਰਬੱਤ ਦਾ ਭਲਾ ਟਰੱਸਟ-ਓਬਰਾਏ ਅਗਲੀ ਖ਼ਬਰ ਸਕੱਤਰ ਸੁਖਮਿੰਦਰ ਸਿੰਘ ਅਤੇ ਡਾਇਰੈਕਟਰ ਬੀਬਾ ਸਤਵੰਤ ਕੌਰ ਨੇ ਸ਼ਹੀਦੀ ਸਮਾਗਮਾਂ ਲਈ ਜਗ੍ਹਾ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।