15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਪੀਰ ਬਾਬਾ ਦਸਤਗੀਰ ਦੀ ਦਰਗਾਹ 'ਤੇ ਸਾਲਾਨਾ ਮੇਲਾ ਕਰਵਾਇਆ

ਅਜੀਤ ਡੈਸਕ 02-11-2025
ਚੋਗਾਵਾਂ, 1 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਕਸਬਾ ਲੋਪੋਕੇ ਵਿਖੇ ਪੀਰ ਬਾਬਾ ਦਸਤਗੀਰ ਦੀ ਦਰਗਾਹ 'ਤੇ ਸਾਲਾਨਾ ਮੇਲਾ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਸਮੂਹ ਪਿੰਡ ਵਾਸੀ ਤੇ ਕਮੇਟੀ ਮੈਂਬਰਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਮੇਲੇ ਦੀ ਸ਼ੁਰੂਆਤ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਤੇ ਸੇਵਾਦਾਰਾਂ ਵਲੋਂ ਦਰਗਾਹ 'ਤੇ ਚਾਦਰ ਚੜ੍ਹਾ ਕੇ ਕੀਤੀ ਗਈ | ਜਿਸ ਵਿਚ ਮੁੱਖ ਮਹਿਮਾਨ ਵਜੋਂ ਯੂਥ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ ਨੇ ਸ਼ਿਰਕਤ ਕੀਤੀ | ਇਸ ਮੌਕੇ ਪ੍ਰਸਿੱਧ ਕਵਾਲ ਰਾਂਝਣ ਅਲੀ ਨੇ ਪੀਰਾਂ ਦੀ ਮਹਿਮਾ ਦਾ ਗੁਣਗਾਣ ਕੀਤਾ | ਬਾਬਾ ਬਲਵਿੰਦਰ ਸਿੰਘ ਵਲੋਂ ਕਵਾਲ ਤੇ ਮੁੱਖ ਮਹਿਮਾਨ ਰਾਣਾ ਰਣਬੀਰ ਸਿੰਘ ਲੋਪੋਕੇ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਾਬਾ ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਹਰਜਿੰਦਰ ਸਿੰਘ, ਦਲਜੀਤ ਸਿੰਘ, ਮਲਕੀਤ ਸਿੰਘ, ਅਵਤਾਰ ਸਿੰਘ, ਚਰਨਜੀਤ ਸਿੰਘ, ਜਤਿੰਦਰ ਸਿੰਘ, ਲਾਡੀ ਲੋਪੋਕੇ, ਪ੍ਰਮੋਦ ਕੁਮਾਰ, ਸ਼ੀਲਾ ਸ਼ਾਹ, ਕੁਲਦੀਪ ਸਿੰਘ, ਗੁਰਬਾਜ ਸਿੰਘ ਆਦਿ ਸਮੇਤ ਕਮੇਟੀ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਐੱਸ.ਡੀ.ਐੱਮ. ਮਜੀਠਾ ਵਲੋਂ ਦਸਮੇਸ਼ ਸਕੂਲ ਕੋਟਲਾ ਸੁਲਤਾਨ ਸਿੰਘ ਦਾ ਅਚਨਚੇਤ ਦੌਰਾ ਅਗਲੀ ਖ਼ਬਰ ਵਿਧਾਇਕ ਧਾਲੀਵਾਲ ਨੇ ਚੇਤਨਪੁਰਾ ਵਿਖੇ ਪ੍ਰਾਇਮਰੀ ਹੈਲਥ ਸੈਂਟਰ ਦਾ ਰੱਖਿਆ ਨੀਂਹ ਪੱਥਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।