07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਵਲੋਂ ਮਹੀਨਾਵਾਰ ਸ਼ੁਕਰਾਨਾ ਸਮਾਗਮ

ਅਜੀਤ ਡੈਸਕ 24-11-2025
ਰਾਮ ਤੀਰਥ, 23 ਨਵੰਬਰ (ਧਰਵਿੰਦਰ ਸਿੰਘ ਔਲਖ)-ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਵਲੋਂ ਦਾਤਾ ਬੰਦੀ ਛੋੜ ਪਬਲਿਕ ਸਕੂਲ, ਅੱਡਾ ਬਾਉਲੀ, ਰਾਮ ਤੀਰਥ ਰੋਡ ਵਿਖੇ ਮਹੀਨਾਵਾਰ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਭਾਈ ਅਮਨਦੀਪ ਸਿੰਘ ਨੇ ਕੀਰਤਨ ਅਤੇ ਕਥਾ ਵਿਚਾਰਾਂ ਨਾਲ ਸੰਗਤਾਂ ਨੂੰ ਗੁਰੂ ਚਰਨਾ ਜੋੜਿਆ | ਭਾਈ ਅਮਨਦੀਪ ਸਿੰਘ ਨੇ ਕਿਹਾ ਕਿ ਸੰਗਤਾਂ ਵਡਭਾਗੀਆਂ ਹਨ ਜੋ ਸ਼ਹੀਦੀ ਸ਼ਤਾਬਦੀ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ, ਭਾਈ ਦਿਆਲਾ ਜੀ ਦੀ ਮਨਾਈ ਜਾ ਰਹੀ ਹੈ, ਉਸ ਨੂੰ ਮਨਾਉਣ ਦਾ ਸੁਭਾਗ ਪ੍ਰਾਪਤ ਹੋ ਰਿਹਾ ਹੈ, ਇਸ ਸ਼ਤਾਬਦੀ ਮੌਕੇ ਹਰ ਕੋਈ ਗੁਰੂ ਤੇਗ ਬਹਾਦਰ ਜੀ ਨੂੰ ਯਾਦ ਕਰਨ ਅਤੇ ਵੱਧ ਤੋਂ ਵੱਧ ਬਾਣੀ ਪੜ੍ਹਨ ਅਤੇ ਸੁਣਨ | ਇਸ ਗੁਰਮਤਿ ਸਮਾਗਮ ਵਿਚ ਭਾਈ ਅਮਤੇਸ਼ਵਰ ਸਿੰਘ, ਭਾਈ ਰੋਬਿਨ ਸਿੰਘ ਅਤੇ ਹੋਰ ਸਹਿਯੋਗੀ ਹਾਜ਼ਰ ਸਨ |
ਪਿਛਲੀ ਖ਼ਬਰ ਕੇਂਦਰ ਦੀਆਂ ਧੱਕੇਸ਼ਾਹੀਆਂ ਖ਼ਿਲਾਫ਼ ਸਮੂਹ ਜਥੇਬੰਦੀਆਂ ਇਕ ਮੰਚ 'ਤੇ ਇਕੱਤਰ ਹੋਣ- ਵਿਧਾਇਕ ਤਿ੍ਪਤ ਬਾਜਵਾ ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੇਨ ਬਾਜ਼ਾਰ ਬਾਬਾ ਬਕਾਲਾ ਸਾਹਿਬ ਵਿਖੇ ਕੀਰਤਨ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।