ਚੌਕ ਮਹਿਤਾ, 24 ਨਵੰਬਰ (ਧਰਮਿੰਦਰ ਸਿੰਘ ਭੰਮਰਾ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਜਾਏ ਮਹਾਨ ਨਗਰ ਕੀਰਤਨ ਦਾ ਜ਼ਿਲ੍ਹਾ ਅੰਮਿ੍ਤਸਰ ਦੇ ਅਧਿਕਾਰ ਖੇਤਰ ਵਿਚ ਪਹੁੰਚਣ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗੁਰੂ ਸਾਹਿਬ ਦੇ ਸਤਿਕਾਰ 'ਚ ਕੀਤੇ ਗਏ ਸਵਾਗਤੀ ਪ੍ਰਬੰਧਾਂ, ਸੜਕੀ ਆਵਾਜਾਈ ਨੂੰ ਚਾਲੂ ਰੱਖਣ ਵਿਚ ਨਿਭਾਈ ਜਿੰਮੇਵਾਰੀ ਅਤੇ ਸੰਗਤ ਦੀ ਸੁਵਿਧਾ ਲਈ ਕੀਤੇ ਯੋਗ ਤੇ ਸੁਚਾਰੂ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪ੍ਰਧਾਨ ਗੁਰਮੁਖ ਸਿੰਘ ਔਜਲਾ ਡੇਅਰੀਵਾਲ ਨੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਐੱਸ. ਐੱਸ. ਪੀ. ਸੁਹੇਲ ਕਾਸਿਮ ਮੀਰ ਅਤੇ ਐੱਸ. ਪੀ. ਹੈੱਡ ਕੁਆਟਰ ਤੇਜਬੀਰ ਸਿੰਘ ਹੁੰਦਲ ਦਾ ਵਿਸ਼ੇਸ਼ ਧੰਨਵਾਦ ਕੀਤਾ | ਪ੍ਰਧਾਨ ਔਜਲਾ ਨੇ ਇਸ ਸ਼ਹੀਦੀ ਸ਼ਤਾਬਦੀ ਨੂੰ ਵੱਡੇ ਪੱਧਰ 'ਤੇ ਮਨਾਉਣ ਵਾਸਤੇ ਪੰਜਾਬ ਸਰਕਾਰ ਦੇ ਮੰਤਰੀ ਹਰਭਜਨ ਸਿੰਘ ਈ. ਟੀ. ਓ. ਅਤੇ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਦੇ ਭਰਾਤਾ ਅਮਰੀਕ ਸਿੰਘ, ਸਰਪੰਚ ਲਖਵਿੰਦਰ ਸਿੰਘ, ਬਲਾਕ ਪ੍ਰਧਾਨ ਗੁਰਜਿੰਦਰ ਸਿੰਘ ਘੁਹਾਟਵਿੰਡ, ਐੱਸ. ਸੀ. ਵਿੰਗ ਪ੍ਰਧਾਨ ਮਨਜੀਤ ਸਿੰਘ ਮਲਕ ਨੰਗਲ, ਪ੍ਰਧਾਨ ਬੂਟਾ ਸਿੰਘ ਜਲਾਲ ਉਸਮਾ ਤੇ ਹੋਰ ਆਗੂ ਹਾਜ਼ਰ ਸਨ |
ਪ੍ਰਸ਼ਾਸਨ ਦੇ ਵਧੀਆ ਪ੍ਰਬੰਧਾਂ ਸਦਕਾ ਸੰਗਤਾਂ ਨੇ ਸਹਿਜਤਾ ਨਾਲ ਨਗਰ ਕੀਰਤਨ ਦੇ ਕੀਤੇ ਦਰਸ਼ਨ: ਪ੍ਰਧਾਨ ਔਜਲਾ
ਅਜੀਤ ਡੈਸਕ
25-11-2025