20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਹਲਕੇ ਦੇ ਵੋਟਰਾਂ ਦਾ ਫਤਵਾ ਲੈ ਕੇ ਜਿੱਤਾਂਗੇ- ਤਲਬੀਰ ਗਿੱਲ

ਅਜੀਤ ਡੈਸਕ 25-11-2025

ਚਵਿੰਡਾ ਦੇਵੀ, 24 ਨਵੰਬਰ ਨਵੰਬਰ (ਸਤਪਾਲ ਸਿੰਘ ਢੱਡੇ)-ਆਮ ਆਦਮੀ ਪਾਰਟੀ ਸੂਬੇ 'ਚ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਹਲਕੇ ਦੇ ਵੋਟਰਾਂ ਦਾ ਫਤਵਾ ਲੈ ਕੇ ਹੂੰਝਾਫੇਰ ਜਿੱਤ ਪ੍ਰਾਪਤ ਕਰਕੇ ਵਿਰੋਧੀ ਪਾਰਟੀਆਂ ਨੂੰ ਇਨ੍ਹਾਂ ਚੋਣਾਂ 'ਚ ਭਾਰੀ ਹਾਰ ਦਾ ਮੂੰਹ ਵੇਖਣਾ ਪਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਜੀਠਾ ਹਲਕਾ ਦੇ 'ਆਪ' ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਆਪ ਆਗੂ ਤੇ ਵਰਕਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਹੁਣ ਤੋਂ ਹੀ ਕਮਰਕੱਸੇ ਕੱਸ ਲੈਣ ਤੇ ਹਲਕਾ ਮਜੀਠਾ ਦੇ ਪਿੰਡ-ਪਿੰਡ ਮੀਟਿੰਗਾਂ ਕਰਕੇ ਇਨ੍ਹਾਂ ਚੋਣਾਂ ਲਈ ਆਪ ਵਰਕਰਾਂ ਨੂੰ ਲਾਮਬਧ ਕਰਨ ਅਤੇ 'ਆਪ' ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਲੋਕਾਂ ਸਾਹਮਣੇ ਲੈ ਕੇ ਆਉਣ ਤਾਂ ਕਿ ਲੋਕਾਂ ਨੂੰ ਉਨ੍ਹਾਂ ਦੀ ਅਸਲੀਅਤ ਦਾ ਪਤਾ ਲੱਗ ਸਕੇ ਅਤੇ ਪੰਜਾਬ ਦੇ ਮੁੱਖ ਮੰਤਰੀ ਵਲੋਂ ਸੂਬੇ ਦੇ ਲੋਕਾਂ ਲਈ ਕੀਤੀ ਜਾ ਰਹੀ ਦਿਨ ਰਾਤ ਮਿਹਨਤ ਸਦਕਾ ਲੋਕ ਆਪ ਪਾਰਟੀ ਨਾਲ ਜੁੜ ਰਹੇ ਹਨ | ਇਸ ਮੌਕੇ ਸਵਰਨ ਸਿੰਘ ਕਾਲਾ, ਮੁਖਤਾਰ ਸਿੰਘ, ਅਜਮੇਰ ਸਿੰਘ, ਬਲਵਿੰਦਰ ਸਿੰਘ, ਯਾਦਵਿੰਦਰ ਸਿੰਘ ਰੰਧਾਵਾ, ਮੇਵਾ ਸਿੰਘ, ਮਨਜਿੰਦਰ ਸਿੰਘ ਮਾਗਾ ਸਰਾਏ, ਲਵ ਕੋਟ ਹਿਰਦੇ ਰਾਮ, ਯਾਦਵਿੰਦਰ ਸਿੰਘ, ਦਲਜੀਤ ਸਿੰਘ, ਬਿਕਰਮ ਸਿੰਘ, ਗਿੰਦਰ ਸਿੰਘ, ਪ੍ਰਦੀਪ ਸਿੰਘ, ਮਿਲਖਾ ਸਿੰਘ ਤੇ ਬਿੰਦਰ ਸਿੰਘ ਸਮੇਤ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਪਰਮਜੀਤ ਸਿੰਘ ਮਿਆਦੀਆਂ ਕਲਾਂ ਐੱਲ. ਆਈ. ਸੀ. ਦੀ ਚੇਨਈ ਕਾਨਫ਼ਰੰਸ 'ਚ ਲੈਣਗੇ ਹਿੱਸਾ ਅਗਲੀ ਖ਼ਬਰ ਪ੍ਰਸ਼ਾਸਨ ਦੇ ਵਧੀਆ ਪ੍ਰਬੰਧਾਂ ਸਦਕਾ ਸੰਗਤਾਂ ਨੇ ਸਹਿਜਤਾ ਨਾਲ ਨਗਰ ਕੀਰਤਨ ਦੇ ਕੀਤੇ ਦਰਸ਼ਨ: ਪ੍ਰਧਾਨ ਔਜਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।