20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਪਰਮਜੀਤ ਸਿੰਘ ਮਿਆਦੀਆਂ ਕਲਾਂ ਐੱਲ. ਆਈ. ਸੀ. ਦੀ ਚੇਨਈ ਕਾਨਫ਼ਰੰਸ 'ਚ ਲੈਣਗੇ ਹਿੱਸਾ

ਅਜੀਤ ਡੈਸਕ 25-11-2025
ਅਜਨਾਲਾ, 24 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਐੱਲ. ਆਈ. ਸੀ. ਵਲੋਂ ਚੇਨਈ ਵਿਖੇ ਕਰਵਾਈ ਜਾ ਰਹੀ ਆਲ ਇੰਡੀਆ ਕਾਨਫ਼ਰੰਸ 'ਚ ਤਹਿਸੀਲ ਅਜਨਾਲਾ ਅਧੀਨ ਆਉਂਦੇ ਸਰਹੱਦੀ ਪਿੰਡ ਮਿਆਦੀਆਂ ਦੇ ਰਹਿਣ ਵਾਲੇ ਪਰਮਜੀਤ ਸਿੰਘ ਹਿੱਸਾ ਲੈਣਗੇ | ਪਰਮਜੀਤ ਸਿੰਘ ਮਿਆਦੀਆਂ ਨੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਚੇਨਈ ਲਈ ਰਵਾਨਾ ਹੋਣ ਤੋਂ ਪਹਿਲਾਂ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਉਹ 10ਵੀਂ ਵਾਰ ਇਸ ਕਾਨਫ਼ਰੰਸ ਵਿਚ ਹਿੱਸਾ ਲੈਣ ਲਈ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਇਸ ਕਾਨਫਰੰਸ ਵਿਚ ਪੂਰੇ ਦੇਸ਼ ਤੋਂ ਉੱਚ ਕੋਟੀ ਦੇ ਬੀਮਾ ਸਲਾਹਕਾਰ ਹਿੱਸਾ ਲੈਂਦੇ ਹਨ | ਪਰਮਜੀਤ ਸਿੰਘ ਨੇ ਅੱਗੇ ਦੱਸਿਆ ਕਿ ਮੈਂ ਹਰ ਵਕਤ ਲੋਕਾਂ ਨੂੰ ਚੰਗੀਆਂ ਸੇਵਾਵਾਂ ਦੇਣ ਤੇ ਹਰ ਘਰ ਵਿਚ ਇਕ ਜੀਵਨ ਬੀਮਾ ਪਾਲਿਸੀ ਦੇਣ ਦੀ ਕੋਸਿਸ਼ ਕਰਾਂਗਾ |
ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਹਲਕੇ ਦੇ ਵੋਟਰਾਂ ਦਾ ਫਤਵਾ ਲੈ ਕੇ ਜਿੱਤਾਂਗੇ- ਤਲਬੀਰ ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।