20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 25-11-2025

ਬਾਬਾ ਬਕਾਲਾ ਸਾਹਿਬ, 24 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਤਪ ਅਸਥਾਨ ਸ੍ਰੀ ਭੋਰਾ ਸਾਹਿਬ ਬਾਬਾ ਬਕਾਲਾ ਸਾਹਿਬ ਵਿਖੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ, ਜੋ ਕਿ ਕਥਾ ਘਰ, ਸਰੋਵਰ ਬਾਬਾ ਗੁਰਮੁੱਖ ਸਿੰਘ, ਗੁ: ਛਾਉਣੀ ਸਾਹਿਬ, ਗੁ: ਛੇਵੀਂ ਪਾਤਸ਼ਾਹੀ, ਗੁ: ਮਾਤਾ ਗੰਗਾ ਜੀ ਅਤੇ ਨਗਰ ਦੀ ਪਰਿਕਰਮਾ ਕਰਦਾ ਹੋਇਆ ਵਾਪਸ ਇਸੇ ਅਸਥਾਨ 'ਤੇ ਸਮਾਪਤ ਹੋਇਆ | ਦੀਵਾਨ ਹਾਲ ਵਿਖੇ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਸਮੁੱਚੀ ਮਾਨਵਤਾ ਦੀ ਭਲਾਈ ਲਈ ਮਹਾਨ ਸ਼ਹਾਦਤ ਦਿੱਤੀ ਹੈ, ਉਨ੍ਹਾਂ ਨੌਜਵਾਨਾਂ ਨੂੰ ਨਸ਼ੇ ਤਿਆਗ ਕੇ ਗੁਰੂ ਦੇ ਲੜ ਲੱਗਣ ਦੀ ਅਪੀਲ ਕੀਤੀ | ਨਗਰ ਕੀਰਤਨ 'ਚ ਤਰਨਾ ਦਲ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇ. ਬਾਬਾ ਜੋਗਾ ਸਿੰਘ ਵਲੋਂ ਬਾਬਾ ਸੁੱਖਾ ਸਿੰਘ, ਬਾਬਾ ਘੋਲਾ ਸਿੰਘ ਸਰਹਾਲੀ ਵਾਲਿਆਂ ਵਲੋਂ ਬਾਬਾ ਅਵਤਾਰ ਸਿੰਘ ਬੱਬੂ, ਕਾਰ ਸੇਵਾ ਕਿਲ੍ਹਾ ਆਨੰਦਗੜ੍ਹ ਸਾਹਿਬ ਵਲੋਂ ਬਾਬਾ ਬਲਕਾਰ ਸਿੰਘ ਸੁਧਾਰ ਨੰਬਰਦਾਰ, ਸਾਬਕਾ ਵਿਧਾਇਕ ਜ: ਬਲਜੀਤ ਸਿੰਘ ਜਲਾਲ ਉਸਮਾਂ, ਬੀਬੀ ਗੁਰਵਿੰਦਰ ਕੌਰ ਜਲਾਲ ਉਸਮਾਂ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ, ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਹੈੱਡਗ੍ਰੰਥੀ ਭਾਈ ਹਰਦੇਵ ਸਿੰਘ, ਸਾ: ਹੈੱਡਗ੍ਰੰਥੀ ਭਾਈ ਭੁਪਿੰਦਰ ਸਿੰਘ, ਭਾਈ ਜੱਜ ਸਿੰਘ ਪ੍ਰਚਾਰਕ, ਭਾਈ ਜਸਪਾਲ ਸਿੰਘ ਬਲਸਰਾਏ, ਜਥੇਦਾਰ ਜਰਨੈਲ ਸਿੰਘ ਚੀਮਾਬਾਠ, ਮਾਸਟਰ ਇਕਬਾਲ ਸਿੰਘ, ਤੇਜਿੰਦਰ ਸਿੰਘ ਅਠੌਲਾ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਜਸਪ੍ਰੀਤ ਸਿੰਘ ਗੋਰਾ, ਸੁਖਵਿੰਦਰ ਸਿੰਘ ਬੁਤਾਲਾ, ਸੁਰਜੀਤ ਸਿੰਘ ਕੰਗ ਪ੍ਰਧਾਨ ਨਗਰ ਪੰਚਾਇਤ, ਪਿ੍ੰਸੀਪਲ ਦਿਲਬਾਗ ਸਿੰਘ ਮਾਨ, ਪਿ੍ੰ: ਕੁਲਬੀਰ ਸਿੰਘ ਮਾਨ, ਪਿ੍ੰ: ਗੁਰਜੀਤ ਸਿੰਘ ਸੇਖੋਂ, ਪਿ੍ੰਸੀਪਲ ਪਵਨਦੀਪ ਕੌਰ, ਪ੍ਰਤਾਪ ਸਿੰਘ, ਅਮਰਜੀਤ ਸਿੰਘ ਅਕਾਊਟੈਂਟ, ਭੁਪਿੰਦਰ ਸਿੰਘ ਬਾਬਾ ਬਕਾਲਾ ਸਾਹਿਬ ਮੋੜ, ਹਰਗੋਪਾਲ ਸਿੰਘ ਰੰਧਾਵਾ, ਮੈਂਬਰ ਅਜੀਤ ਸਿੰਘ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ | ਨਗਰ ਕੀਰਤਨ 'ਚ ਵੱਖ-ਵੱਖ ਸਕੂਲਾਂ ਦੇ ਬੱਚਿਆਂ, ਬੈਂਡ ਵਾਜਿਆਂ, ਸ਼ਬਦ ਕੀਰਤਨੀ ਜਥਿਆਂ ਅਤੇ ਸਮੂਹ ਸਾਧ ਸੰਗਤਾਂ ਨੇ ਵੱਡੀ ਗਿਣਤੀ 'ਚ ਹਿੱਸਾ ਲਿਆ |

ਪਿਛਲੀ ਖ਼ਬਰ ਲੱਖਾਂ ਰੁਪਏ ਦਾ ਗਬਨ ਕਰਨ ਦੇ ਦੋਸ਼ 'ਚ ਸਰਪੰਚ ਤੇ ਮੈਂਬਰ ਮੁਅੱਤਲ ਅਗਲੀ ਖ਼ਬਰ ਪਰਮਜੀਤ ਸਿੰਘ ਮਿਆਦੀਆਂ ਕਲਾਂ ਐੱਲ. ਆਈ. ਸੀ. ਦੀ ਚੇਨਈ ਕਾਨਫ਼ਰੰਸ 'ਚ ਲੈਣਗੇ ਹਿੱਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।