20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

175 ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨ ਕਾਬੂ, ਮਾਮਲਾ ਦਰਜ

ਅਜੀਤ ਡੈਸਕ 25-11-2025

ਸਠਿਆਲਾ, 24 ਨਵੰਬਰ (ਜਗੀਰ ਸਿੰਘ ਸਫਰੀ)-ਥਾਣਾ ਬਿਆਸ ਅਧੀਨ ਪੈਂਦੀ ਪੁਲਿਸ ਚੌਕੀ ਬੁਤਾਲਾ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਦੋ ਨੌਜਵਾਨ ਨੂੰ 175 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਪਰਚਾ ਦਰਜ ਕੀਤਾ ਗਿਆ | ਇਸ ਬਾਰੇ ਪੁੁਲਿਸ ਚੌਂਕੀ ਬੁਤਾਲਾ ਇੰਚਾਰਜ ਤੇਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤੇ ਪਿੰਡ ਮੱਧ ਦੀ ਤਰਫੋਂ ਦੋ ਮੋਨੇ ਨੌਜਵਾਨ ਮੋਟਰਸਾਈਕਲ ਪਲਸਰ ਨੰਬਰੀ ਪੀ. ਬੀ. 46- ਏ ਐੱਲ -9907 'ਤੇ ਆਉਂਦੇ ਦਿਖਾਈ ਦਿੱਤੇ ਤਾਂ ਜਿਨ੍ਹਾਂ ਨੂੰ ਪੁਲਿਸ ਕਰਮਚੀਆਂ ਨੇ ਟਾਰਚ ਦਾ ਇਸ਼ਾਰਾ ਦੇ ਕੇ ਰੋਕਿਆ ਗਿਆ ਤੇ ਮੋਟਰਸਾਈਕਲ ਚਾਲਕ ਨੂੰ ਉਤਾਰ ਕੇ ਨਾਂਅ ਪਤਾ ਪੱੁਛਿਆ ਤਾਂ ਜਿਸ ਨੇ ਆਪਣਾ ਨਾਮ ਅਜੈ ਉਰਫ ਗੰਡਾ ਵਾਸੀ ਫਤਿਆਬਾਦ ਥਾਣਾ ਗੋਇੰਦਵਾਲ ਸਾਹਿਬ ਦੱਸਿਆ ਤੇ ਜੋ ਦੂਸਰਾ ਨੌਜਵਾਨ ਮੋਟਰਸਾਈਕਲ ਦੇ ਪਿੱਛੇ ਬੈਠਾ ਸੀ, ਉਸ ਨੇ ਆਪਣਾ ਨਾਂਅ ਪਤਾ ਅਕਸ਼ੈ ਉਰਫ ਵਿਜੈ ਵਾਸੀ ਮੁਰਾਦਪੁਰ ਜ਼ਿਲ੍ਹਾ ਤਰਨ ਤਾਰਨ ਦੱਸਿਆ, ਜਿਸ ਦੀ ਤਲਾਸ਼ੀ ਲਈ ਉਸ ਦੀ ਪੈਂਟ ਦੀ ਜੇਬ 'ਚੋਂ ਇਕ ਕਾਲਾ ਲਿਫ਼ਾਫ਼ਾ ਬਰਾਮਦ ਹੋਇਆ, ਜਿਸ ਨੂੰ ਖੋਲ੍ਹ ਕੇ ਚੈੱਕ ਕਰਨ 'ਤੇ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਸਨ, ਜਿਨ੍ਹਾਂ ਦੀ ਗਿਣਤੀ ਕਰਨ 'ਤੇ 175 ਹੋਈ ਹੈ | ਉਕਤ ਦੋਸ਼ੀਆਂ ਦੇ ਖ਼ਿਲਾਫ਼ ਜੁਰਮ 22/61/85 ਐੱਨ. ਡੀ. ਪੀ. ਐੱਸ. ਤਹਿਤ ਪਰਚਾ ਦਰਜ ਕਰਕੇ ਅਦਾਲਤ ਬਾਬਾ ਬਕਾਲਾ ਸਾਹਿਬ ਪੇਸ਼ ਕਰਨ ਉਪਰੰਤ ਜੇਲ੍ਹ ਭੇਜ ਦਿੱਤਾ ਗਿਆ | ਇਸ ਮੌਕੇ 'ਤੇ ਏ. ਐੱਸ. ਆਈ. ਸਰਬਜੀਤ ਸਿੰਘ ਹੌਲਦਾਰ ਗੁਰਸੇਵਕ ਸਿੰਘ, ਹੌਲਦਾਰ ਸੁਖਵਿੰਦਰ ਸਿੰਘ ਹਾਜ਼ਰ ਸਨ |

ਪਿਛਲੀ ਖ਼ਬਰ ਖ਼ਾਲਸਾ ਕਾਲਜ 'ਚ ਸੰਤੋਸ਼ ਟਰਾਫ਼ੀ ਚੈਂਪੀਅਨਸ਼ਿਪ ਦੇ ਫੁੱਟਬਾਲ ਮੈਚ 15 ਤੋਂ <br/> ਅਗਲੀ ਖ਼ਬਰ ਲੱਖਾਂ ਰੁਪਏ ਦਾ ਗਬਨ ਕਰਨ ਦੇ ਦੋਸ਼ 'ਚ ਸਰਪੰਚ ਤੇ ਮੈਂਬਰ ਮੁਅੱਤਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।