09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਈ. ਟੀ. ਓ. ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀਆਂ ਦੇ ਉਮੀਦਵਾਰਾਂ ਨਾਮਜ਼ਦਗੀਆਂ ਭਰੀਆਂ

ਅਜੀਤ ਡੈਸਕ 05-12-2025

ਜੰਡਿਆਲਾ ਗੁਰੂ, 4 ਦਸੰਬਰ (ਪ੍ਰਮਿੰਦਰ ਸਿੰਘ ਜੋਸਨ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਅੱਜ ਆਖਰੀ ਦਿਨ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੀਆਂ 4 ਜ਼ਿਲ੍ਹਾ ਪ੍ਰੀਸ਼ਦ ਅਤੇ 25 ਬਲਾਕ ਸੰਮਤੀਆਂ ਦੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਅੰਮਿ੍ਤਸਰ ਵਿਖੇ ਦਾਖਲ ਕੀਤੀਆਂ | ਜ਼ਿਲ੍ਹਾ ਪ੍ਰੀਸ਼ਦ ਲਈ ਮਿਉਂਸੀਪਲ ਕਾਰਪੋਰੇਸ਼ਨ ਅੰਮਿ੍ਤਸਰ ਦੇ ਦਫਤਰ 'ਚ ਏ. ਡੀ. ਸੀ. ਸੁਰਿੰਦਰ ਸਿੰਘ ਕੋਲ ਕਾਗਜ ਦਾਖਲ ਕਰਵਾਏ ਗਏ ਅਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਦੇ ਐੱਸ. ਡੀ. ਐੱਮ. 1 ਪ੍ਰੀਤ ਇੰਦਰ ਸਿੰਘ ਬੈਂਸ ਦੇ ਕੋਲ ਕਾਗਜ ਦਾਖਲ ਕਰਵਾਏ ਗਏ | ਮੰਤਰੀ ਈ. ਟੀ. ਓ. ਨੇ ਅੱਜ ਇਥੇ ਗੱਲਬਾਤ ਕਰਦਿਆਂ ਕਿਹਾ ਕਿ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਬਲਾਕ ਸੰਮਤੀ ਦੀਆਂ ਚੋਣਾਂ ਲਈ ਲੋਕਾਂ ਦੀ ਕਚਹਿਰੀ ਦਾ ਹਰ ਫ਼ੈਸਲਾ ਸਿਰ ਮੱਥੇ ਹੋਵੇਗਾ ਅਤੇ ਚੋਣਾਂ ਸਾਫ ਸੁਥਰੇ ਢੰਗ ਨਾਲ ਕਾਨੂੰਨ ਅਤੇ ਪਾਰਦਰਸ਼ਤਾ ਨਾਲ ਹੋਣਗੀਆਂ | ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਮੇਰੇ ਹਲਕੇ ਦੀ ਜਨਤਾ ਜਾਣਦੀ ਹੈ ਕਿ ਕਿਸੇ ਵੀ ਪਾਰਟੀ ਦੇ ਉਮੀਦਵਾਰ ਦੇ ਕਾਗਜ਼ ਪੱਤਰਾਂ 'ਚ ਕੋਈ ਵੀ ਰੁਕਾਵਟ ਨਹੀਂ ਬਣੀ | ਉਨ੍ਹਾਂ ਦਾਅਵੇ ਨਾਲ ਕਿਹਾ ਕਿ ਉਨ੍ਹਾਂ ਨੂੰ ਆਪਣੇ ਹਲਕੇ ਵਿਚ ਧੜੇਬੰਦੀ ਤੋਂ ਉਪਰ ਉੱਠ ਕੇ ਕੀਤੇ ਵਿਕਾਸ ਕਾਰਜਾਂ 'ਤੇ ਪੂਰਾ ਯਕੀਨ ਅਤੇ ਮਾਣ ਹੈ ਅਤੇ ਉਨ੍ਹਾਂ ਦੇ ਉਮੀਦਵਾਰ ਵੱਡੀ ਜਿੱਤ ਪ੍ਰਾਪਤ ਕਰਨਗੇ |

ਪਿਛਲੀ ਖ਼ਬਰ ਜੇ ਧੱਕੇਸ਼ਾਹੀ ਨਾ ਹੋਈ ਤਾਂ ਅਕਾਲੀ ਦਲ ਸਾਰੀਆਂ ਸੀਟਾਂ 'ਤੇ ਚੋਣ ਜਿੱਤੇਗਾ- ਜਥੇ. ਜਲਾਲ ਉਸਮਾ ਅਗਲੀ ਖ਼ਬਰ ਅਕਾਲੀ ਦਲ ਵਲੋਂ ਉਮਰਪੁਰਾ ਜ਼ੋਨ ਤੋਂ ਬਲਾਕ ਸੰਮਤੀ ਉਮੀਦਵਾਰ ਐਲਾਨਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।