ਮਜੀਠਾ, 4 ਦਸੰਬਰ (ਮਨਿੰਦਰ ਸਿੰਘ ਸੋਖੀ)-ਬਲਾਕ ਸੰਮਤੀ ਮਜੀਠਾ ਵਾਸਤੇ ਅੱਜ ਆਖ਼ਰੀ ਦਿਨ ਕੁੱਲ 81 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ | ਗੱਲਬਾਤ ਕਰਦਿਆਂ ਰਿਟਰਨਿੰਗ ਅਫ਼ਸਰ ਕਮ ਆਰ ਟੀ ਓ ਖ਼ੁਸ਼ਦਿਲ ਸਿੰਘ ਨੇ ਦੱਸਿਆ ਕਿ ਬਲਾਕ ਸੰਮਤੀ ਮਜੀਠਾ ਨੂੰ ਕੁੱਲ 33 ਜ਼ੋਨਾਂ ਵਿਚ ਵੰਡਿਆ ਗਿਆ ਜਿਸ ਵਿੱਚ ਮਜੀਠਾ ਅਤੇ ਮਜੀਠਾ 2 ਹਨ | ਜਿਸ ਤਹਿਤ ਅੱਜ ਮਜੀਠਾ ਵਿਚ 36 ਅਤੇ ਮਜੀਠਾ 2 ਵਿਚ 45 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਉਹ ਆਪਣੇ ਟੀਮ ਮੈਂਬਰਾਂ ਨਾਲ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਵੇਰੇ ਡਿਊਟੀ ਤੇ ਹਾਜ਼ਰ ਸਨ ਅਤੇ ਉਨ੍ਹਾਂ ਵਲੋਂ ਸਟਾਫ਼ ਨੂੰ ਇਹ ਹਦਾਇਤ ਕੀਤੀ ਗਈ ਸੀ ਕਿ ਨਿਯਮਾਂ ਅਨੁਸਾਰ ਜਿਹੜੇ ਵਿਅਕਤੀ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਲਈ ਆਉਂਦੇ ਹਨ ਉਨ੍ਹਾਂ ਦੇ ਪੇਪਰ ਬਿਨਾ ਕਿਸੇ ਪੱਖਪਾਤ ਲਏ ਜਾਣ ਅਤੇ ਉਨ੍ਹਾਂ ਵਲੋਂ ਪੂਰੀ ਪਾਰਦਰਸ਼ਤਾ ਨਾਲ ਨਾਮਜ਼ਦਗੀ ਪੱਤਰ ਲਏ ਗਏ ਹਨ ਉਨ੍ਹਾਂ ਵਲੋਂ ਚੋਣ ਕਮਿਸ਼ਨ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕੀਤੀ ਗਈ ਹੈ ਅਤੇ ਕੰਪਲੈਕਸ ਅੰਦਰ ਆਏ ਸਾਰੇ ਉਮੀਦਵਾਰਾਂ ਦੇ ਤਿੰਨ ਵਜੇ ਤੋਂ ਬਾਅਦ ਵੀ ਨਾਮਜ਼ਦਗੀ ਪੱਤਰ ਲਏ ਗਏ ਹਨ |
ਬਲਾਕ ਸੰਮਤੀ ਮਜੀਠਾ ਵਾਸਤੇ 81 ਉਮੀਦਵਾਰਾਂ ਨੇ ਭਰੀ ਨਾਮਜ਼ਦਗੀ
ਅਜੀਤ ਡੈਸਕ
05-12-2025