08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਅਕਾਲੀ ਦਲ ਨੇ ਜ਼ੋਨ ਲੋਪੋਕੇ ਤੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਉਮੀਦਵਾਰਾਂ ਦੇ ਕਾਗਜ਼ ਦਾਖਲ ਕਰਵਾਏ

ਅਜੀਤ ਡੈਸਕ 05-12-2025

ਚੋਗਾਵਾਂ, 4 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਸ਼੍ਰੋਮਣੀ ਅਕਾਲੀ ਦਲ ਹਲਕਾ ਰਾਜਾਸਾਂਸੀ ਦੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਜਥੇ. ਵੀਰ ਸਿੰਘ ਲੋਪੋਕੇ ਅਤੇ ਯੂਥ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ ਦੀ ਅਗਵਾਈ ਹੇਠ ਜ਼ੋਨ ਲੋਪੋਕੇ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਬੇਗ ਸਿੰਘ ਰੰਧਾਵਾ ਡੇਅਰੀ ਵਾਲਾ ਅਤੇ ਬਲਾਕ ਸੰਮਤੀ ਮੈਂਬਰ ਧਰਮਿੰਦਰ ਸਿੰਘ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ | ਕਾਗਜ਼ ਦਾਖਲ ਕਰਵਾਉਣ ਤੋਂ ਪਹਿਲਾਂ ਕਸਬਾ ਲੋਪੋਕੇ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਪਾਠ ਦੇ ਭੋਗ ਪਾਏ ਗਏ | ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਮੌਕੇ ਸਾਬਕਾ ਸਰਪੰਚ ਗੁਰਸੇਵਕ ਸਿੰਘ ਗੈਵੀ, ਸੀਨੀਅਰ ਅਕਾਲੀ ਆਗੂ ਤੇ ਨੰਬਰਦਾਰ ਕਸ਼ਮੀਰ ਸਿੰਘ ਲਾਵੇਂ, ਸ਼ਿੰਗਾਰਾ ਸਿੰਘ, ਡਾ. ਸ਼ਰਨਜੀਤ ਸਿੰਘ, ਫਤਿਹ ਸਿੰਘ ਲੋਪੋਕੇ, ਸਾਬਕਾ ਮੈਂਬਰ ਸੁਖਦੇਵ ਸਿੰਘ, ਮੈਂਬਰ/ਨੰਬਰਦਾਰ ਕਾਬਲ ਸਿੰਘ, ਸਤਨਾਮ ਸਿੰਘ, ਬਾਬਾ ਬਲਵਿੰਦਰ ਸਿੰਘ, ਧਿਆਨ ਸਿੰਘ, ਸਾਬਕਾ ਸਰਪੰਚ ਮਨਦੀਪ ਸਿੰਘ, ਗੁਰਵੰਤ ਸਿੰਘ, ਸੁਰਿੰਦਰ ਸਿੰਘ ਸ਼ਿੰਦਾ ਗੁਰਿੰਦਰ ਸਿੰਘ, ਬਲਬੀਰ ਸਿੰਘ ਸ਼ਾਹ, ਵੀਰ ਸਿੰਘ ਸ਼ਾਹ, ਹੀਰੋ ਲੋਪੋਕੇ, ਬਲਦੇਵ ਸਿੰਘ ਦੇਵ, ਰਣਜੀਤ ਸਿੰਘ, ਗੁਰਚਰਨ ਸਿੰਘ, ਹੀਰਾ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬੀ. ਐੱਨ. ਐੱਸ. ਇੰਟਰਨੈਸ਼ਨਲ ਸਕੂਲ ਦੀ 3 ਰੋਜ਼ਾ ਸਪੋਰਟਸ ਮੀਟ ਸ਼ੁਰੂ ਅਗਲੀ ਖ਼ਬਰ ਬਲਾਕ ਰਈਆ ਨਾਲ ਸੰਬੰਧਿਤ 25 ਬਲਾਕ ਸੰਮਤੀ ਜ਼ੋਨਾਂ 'ਚ ਕੁੱਲ 129 ਨਾਮਜ਼ਦਗੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।