08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਬੀ. ਐੱਨ. ਐੱਸ. ਇੰਟਰਨੈਸ਼ਨਲ ਸਕੂਲ ਦੀ 3 ਰੋਜ਼ਾ ਸਪੋਰਟਸ ਮੀਟ ਸ਼ੁਰੂ

ਅਜੀਤ ਡੈਸਕ 05-12-2025
ਰਾਮ ਤੀਰਥ, 4 ਦਸੰਬਰ (ਧਰਵਿੰਦਰ ਸਿੰਘ ਔਲਖ)-ਪੇਂਡੂ ਸਕੂਲੀ ਖੇਡ ਖੇਤਰ ਨੂੰ ਹੋਰ ਵੀ ਉਤਸ਼ਾਹਿਤ ਤੇ ਪ੍ਰਫੁੱਲਤ ਕਰਨ ਦਾ ਸੁਨੇਹਾ ਦਿੰਦੀ ਸੰਧੂ ਗਰੁੱਪ ਆਫ ਸਕੂਲਜ਼ ਦੇ ਪ੍ਰਬੰਧ ਅਧੀਨ ਬੀ. ਐੱਨ. ਐੱਸ. ਇੰਟਰਨੈਸ਼ਨਲ ਸਕੂਲ ਭਿੱਟੇਵੱਡ ਦੀ 3 ਰੋਜ਼ਾ ਸਾਲਾਨਾ ਇੰਟਰ ਹਾਊਸ ਸਪੋਰਟਸ ਮੀਟ ਸ਼ੁਰੂ ਹੋ ਗਈ ਜੋ ਕਿ 6 ਦਸੰਬਰ ਤੱਕ ਚੱਲੇਗੀ | ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਕਰਮਿੰਦਰ ਸਿੰਘ ਸੰਧੂ ਕੈਨੇਡਾ ਦੇ ਦਿਸ਼ਾ ਨਿਰਦੇਸ਼ਾਂ, ਐੱਮ. ਡੀ. ਕਮ ਪਿ੍ੰ. ਗੁਰਚਰਨ ਸਿੰਘ ਸੰਧੂ ਦੀ ਅਗਵਾਈ ਤੇ ਵਾਈਸ ਪਿ੍ੰਸੀਪਲ ਜੋਤੀ ਠਾਕੁਰ ਦੇ ਸ਼ਾਨਦਾਰ ਤੇ ਬੇਹਤਰ ਪ੍ਰਬੰਧਾਂ ਹੇਠ ਆਯੋਜਿਤ ਇਸ ਖੇਡ ਪ੍ਰਤੀਯੋਗਤਾ ਦੇ ਦੌਰਾਨ ਯੈਲੋ, ਗਰੀਨ, ਰੈਡ ਤੇ ਔਰੇਂਜ ਹਾਊਸ ਦੇ ਸੈਂਕੜੇ ਖਿਡਾਰੀ ਆਹਮੋ ਸਾਹਮਣੇ ਹੋਣਗੇ | ਇਸ ਖੇਡ ਪ੍ਰਤੀਯੋਗਤਾ ਦਾ ਸ਼ੁੱਭਆਰੰਭ ਹਾਊਸ ਇੰਚਾਰਜਾਂ ਤੇ ਸਕੂਲ ਖੇਡ ਪ੍ਰਬੰਧਕਾਂ ਦੇ ਵਲੋਂ ਸਾਂਝੇ ਤੌਰ 'ਤੇ ਹਵਾ ਵਿਚ ਗੁਬਾਰੇ ਛੱਡ ਕੇ ਕੀਤਾ ਗਿਆ | ਸਕੂਲ ਪ੍ਰਬੰਧਕਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਖੇਡ ਪ੍ਰਤੀਯੋਗਿਤਾ ਦੇ ਦੌਰਾਨ ਐਥਲੈਟਿਕਸ, ਵਾਲੀਬਾਲ, ਖੋ੍ਰਖੋ, ਫੁੱਟਬਾਲ, ਕਬੱਡੀ, ਰੱਸਾਕਸ਼ੀ, ਹੈਂਡਬਾਲ ਆਦਿ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ | ਇਸ ਸੰਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਵਾਈਸ ਪਿ੍ੰ. ਜੋਤੀ ਠਾਕੁਰ ਨੇ ਦੱਸਿਆ ਕਿ ਤੇ ਇਨ੍ਹਾਂ ਖੇਡ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਤੇ ਹਾਊਸਾਂ ਨੂੰ ਇਨਾਮ ਤਕਸੀਮ ਕਰਨ ਦੀ ਰਸਮ 6 ਦਸੰਬਰ ਦਿਨ ਸ਼ਨੀਵਾਰ ਨੂੰ ਸਵੇਰੇ 11 ਵਜੇ ਬੀ. ਐੱਸ. ਐੱਫ. ਸੈਕਟਰ ਹੈਡ ਕੁਆਟਰ ਅੰਮਿ੍ਤਸਰ ਦੇ ਅਧਿਕਾਰਤ ਖੇਤਰ ਵਿਚ ਆਉਂਦੀ 181 ਬਟਾਲੀਅਨ ਬੀ.ਐੱਸ.ਐੱਫ. ਦੇ ਕਮਾਂਡੈਂਟ ਪਰਮਿੰਦਰ ਸਿੰਘ ਅਦਾ ਕਰਨਗੇ | ਜ਼ਿਲ੍ਹਾ, ਰਾਜ ਤੇ ਕੌਮੀ ਪੱਧਰ 'ਤੇ ਨਾਮਣਾ ਖੱਟਣ ਵਾਲੇ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ ਹੋਵੇਗਾ | ਇਸ ਮੌਕੇ ਕੋਆਰਡੀਨੇਟਰ ਕਿਰਨਜੀਤ ਕੌਰ, ਮਨਦੀਪ ਕੌਰ, ਕਰਮਜੀਤ ਕੌਰ, ਪੂਜਾਪ੍ਰੀਤ ਕੌਰ, ਦਲਜੀਤ ਕੌਰ, ਮਨਜੀਤ ਕੌਰ, ਗੁਰਜੀਤ ਕੌਰ, ਹਰਜੀਤ ਕੌਰ, ਪੱਲਵੀ, ਸਿਮਰਨਜੀਤ ਕੌਰ, ਅਮਨਦੀਪ ਕੌਰ, ਕਿਰਨਦੀਪ ਕੌਰ, ਸਰਬਜੀਤ ਕੌਰ, ਕੰਵਲਜੀਤ ਕੌਰ, ਦੀਪਕ ਕੁਮਾਰੀ, ਗੁਰਿੰਦਰ ਕੌਰ, ਕੰਵਲਰਣਬੀਰ ਕੌਰ, ਆਕਾਸ਼ਦੀਪ ਸਿੰਘ, ਸਵਿੰਦਰ ਕੌਰ, ਆਸਥਾ, ਮਨਪ੍ਰੀਤ ਕੌਰ, ਅੰਮਿ੍ਤਪਾਲ ਸਿੰਘ, ਤਜਿੰਦਰਪਾਲ ਸਿੰਘ, ਉਦੈਵੀਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੱਤੇਵਾਲ ਜ਼ੋਨ 'ਚ ਅਕਾਲੀ ਦਲ ਨੇ ਚੋਣ ਮੁਹਿੰਮ ਆਰੰਭੀ ਅਗਲੀ ਖ਼ਬਰ ਅਕਾਲੀ ਦਲ ਨੇ ਜ਼ੋਨ ਲੋਪੋਕੇ ਤੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਉਮੀਦਵਾਰਾਂ ਦੇ ਕਾਗਜ਼ ਦਾਖਲ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।