08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਮੱਤੇਵਾਲ ਜ਼ੋਨ 'ਚ ਅਕਾਲੀ ਦਲ ਨੇ ਚੋਣ ਮੁਹਿੰਮ ਆਰੰਭੀ

ਅਜੀਤ ਡੈਸਕ 05-12-2025
ਮੱਤੇਵਾਲ, 4 ਦਸੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਵੋਟਾਂ ਦਾ ਐਲਾਨ ਹੋਣ ਪਿੱਛੋਂ ਹਲਕਾ ਮਜੀਠਾ ਵਿਚ ਚੋਣ ਮੈਦਾਨ ਗਰਮਾ ਗਿਆ ਹੈ | ਇਨ੍ਹਾਂ ਚੋਣਾਂ ਵਿਚ ਜ਼ੋਨ ਮੱਤੇਵਾਲ ਤੋਂ ਜਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਵਜਿੰਦਰਪਾਲ ਸਿੰਘ ਗਾਂਧੀ ਨਿਬਰਵਿੰਡ ਨੂੰ ਆਪਣਾ ਉਮੀਦਵਾਰ ਐਲਾਨਿਆ ਅਤੇ ਬਲਾਕ ਸੰਮਤੀ ਮਜੀਠਾ-2 ਲਈ ਗੁਰਨਾਮ ਸਿੰਘ ਰਾਜੂ ਮੱਤੇਵਾਲ ਨੂੰ ਉਮੀਦਵਾਰ ਬਣਾਇਆ ਹੈ | ਪਾਰਟੀ ਵਲੋਂ ਉਪਰੋਕਤ ਦੋਹਾਂ ਨੂੰ ਉਮੀਦਵਾਰ ਬਣਾਉਣ 'ਤੇ ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਵਿਧਾਇਕਾ ਬੀਬਾ ਗਨੀਵ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀਆਂ ਉਮੀਦਾਂ 'ਤੇ ਖਰੇ ਉਤਰਨਗੇ ਅਤੇ ਚੋਣਾਂ ਵਿਚ ਇਤਿਹਾਸਕ ਜਿੱਤ ਪ੍ਰਾਪਤ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਬਣਾਉਣਗੇ |
ਪਿਛਲੀ ਖ਼ਬਰ ਅਕਾਲੀ ਉਮੀਦਵਾਰ ਸਾਰੀਆਂ ਸੀਟਾਂ 'ਤੇ ਜਿੱਤ ਪ੍ਰਾਪਤ ਕਰਨਗੇ-ਸਮਰਾ ਅਗਲੀ ਖ਼ਬਰ ਬੀ. ਐੱਨ. ਐੱਸ. ਇੰਟਰਨੈਸ਼ਨਲ ਸਕੂਲ ਦੀ 3 ਰੋਜ਼ਾ ਸਪੋਰਟਸ ਮੀਟ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।