08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਲੋਕ ਹਾਲੀਆ ਚੋਣਾਂ 'ਚ 'ਆਪ' ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਉਤਾਵਲੇ- ਧਾਲੀਵਾਲ

ਅਜੀਤ ਡੈਸਕ 05-12-2025
ਅਜਨਾਲਾ, ਰਮਦਾਸ, ਗੱਗੋਮਾਹਲ 4 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ/ਬਲਵਿੰਦਰ ਸਿੰਘ ਸੰਧੂ)-ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ 14 ਦਸੰਬਰ ਨੂੰ ਹੋਣ ਵਾਲੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸੰਬੰਧੀ ਰਮਦਾਸ ਖੇਤਰ ਦੇ ਪਾਰਟੀ ਆਗੂਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਰਾਜ ਕਰਕੇ ਗਈਆਂ ਪਾਰਟੀਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਸਨ, ਜਿਸ ਕਰਕੇ ਉਨ੍ਹਾਂ ਨੇ ਲੋਕ ਪੱਖੀ ਨੀਤੀਆਂ ਵਾਲੀ ਪਹਿਲਾਂ ਆਮ ਆਦਮੀ ਪਾਰਟੀ ਦੀ ਪੰਜਾਬ ਦੇ ਵਿਚ ਸਰਕਾਰ ਬਣਾਈ, ਫਿਰ ਆਮ ਆਦਮੀ ਪਾਰਟੀ ਦੀਆਂ ਪੰਚਾਇਤਾਂ ਬਣਾਈਆਂ ਅਤੇ ਹੁਣ ਉਸੇ ਤਰ੍ਹਾਂ ਲੋਕ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਉਤਾਵਲੇ ਹੋਏ ਬੈਠੇ ਹਨ | ਇਸ ਮੌਕੇ ਆਮ ਆਦਮੀ ਪਾਰਟੀ ਸ਼ਹਿਰੀ ਰਮਦਾਸ ਦੇ ਪ੍ਰਧਾਨ ਹਰਪਾਲ ਸਿੰਘ ਸਿੰਧੀ, ਸਾਬਕਾ ਸਰਪੰਚ ਪਿ੍ਥਵੀਪਾਲ ਸਿੰਘ ਘੋਨੇਵਾਲਾ, ਬਲਾਕ ਪ੍ਰਧਾਨ ਸੰਦੀਪ ਸਿੰਘ ਖਹਿਰਾ, ਸਰਪੰਚ ਸੰਤੋਖ ਸਿੰਘ ਜੋਹਲ ਕੋਟ ਗੁਰਬਖ਼ਸ਼, ਡਾਇਰੈਕਟਰ ਕੰਵਲਜੀਤ ਸਿੰਘ ਗਿੱਲ, ਨੌਜਵਾਨ ਆਗੂ ਸ਼ੇਰ ਸਿੰਘ ਭੁੱਲਰ ਪੰਡੋਰੀ, ਸਰਪੰਚ ਬਲਜੀਤ ਸਿੰਘ ਅੜਾਇਆ, ਹਜੂਰ ਸਿੰਘ ਅਵਾਣ, ਡਾ: ਜਸਪਾਲ ਸਿੰਘ, ਕਿਸ਼ਨ ਲਾਲ, ਸੁਭਾਸ਼, ਸਰਪੰਚ ਡਿੰਪਲ, ਗੁਰਪ੍ਰੀਤ ਸਿੰਘ ਸਾਬੀ, ਰਣਜੀਤ ਸਿੰਘ ਬੱਗੂ, ਮੀਤ ਪ੍ਰਧਾਨ ਦਿਨੇਸ਼ ਕੁਮਾਰ, ਬੰਟੀ ਰਮਦਾਸ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਾਬਕਾ ਵਿਧਾਇਕ ਭਲਾਈਪੁਰ ਨੇ ਆਪਣੇ ਉਮੀਦਵਾਰਾਂ ਦੇ ਕਾਗਜ਼ ਰੱਦ ਹੋਣ ਦਾ ਪ੍ਰਗਟਾਇਆ ਖਦਸ਼ਾ ਅਗਲੀ ਖ਼ਬਰ ਅਕਾਲੀ ਉਮੀਦਵਾਰ ਸਾਰੀਆਂ ਸੀਟਾਂ 'ਤੇ ਜਿੱਤ ਪ੍ਰਾਪਤ ਕਰਨਗੇ-ਸਮਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।