ਬਲਾਕ ਸੰਮਤੀ ਅਜਨਾਲਾ ਲਈ ਕੁੱਲ 125 ਅਤੇ ਰਮਦਾਸ ਲਈ 96 ਉਮੀਦਵਾਰਾਂ ਨੇ ਨਾਮਜ਼ਦਗੀ ਭਰੀ
ਅਜੀਤ ਡੈਸਕ
05-12-2025
ਕਾਂਗਰਸ ਪਾਰਟੀ ਦੇ ਸਾਰੇ ਉਮੀਦਵਾਰ ਜਿੱਤ ਪ੍ਰਾਪਤ ਕਰਨਗੇ-ਕੰਵਰਪ੍ਰਤਾਪ ਸਿੰਘ ਅਜਨਾਲਾ
ਨਾਮਜ਼ਦਗੀ ਸੈਂਟਰ ਦੇ ਬਾਹਰ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਹਲਕਾ ਅਜਨਾਲਾ ਅਧੀਨ ਆਉਂਦੀ ਬਲਾਕ ਸੰਮਤੀ ਅਜਨਾਲਾ ਅਤੇ ਰਮਦਾਸ ਦੇ 33 ਜ਼ੋਨਾਂ ਅਤੇ ਚਾਰ ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ਾਨ ਨਾਲ ਜਿੱਤ ਪ੍ਰਾਪਤ ਕਰਕੇ ਮੌਜੂਦਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਾ ਮੂੰਹ ਤੋੜਵਾਂ ਜਵਾਬ ਦੇਣਗੇ | ਇਸ ਮੌਕੇ ਅਰਵਿੰਦਰਪਾਲ ਸਿੰਘ ਜੈਂਟੀ ਅੱਬੂਸੈਦ, ਪ੍ਰਸ਼ੋਤਮ ਸਿੰਘ ਖਤਰਾਏ, ਸਾਬਕਾ ਸਰਪੰਚ ਦਲਜੀਤ ਸਿੰਘ ਖਤਰਾਏੇ ਅਤੇ ਗੁਰਸ਼ਿੰਦਰ ਸਿੰਘ ਸਹਿੰਸਰਾ ਆਦਿ ਹਾਜ਼ਰ ਸਨ |
ਭਾਜਪਾ ਉਮੀਦਵਾਰਾਂ ਨੂੰ ਜਿਤਾਉਣਾ ਜਰੂਰੀ-ਬੋਨੀ ਅਜਨਾਲਾ
ਨਾਮਜ਼ਦਗੀ ਕੇਂਦਰ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਓ.ਬੀ.ਸੀ. ਮੋਰਚਾ ਦੇ ਸੂਬਾ, ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਇਕ ਦੇ ਪ੍ਰਧਾਨ ਤੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸੂਬੇ ਦਾ ਹਰ ਪੱਖੋਂ ਵਿਕਾਸ ਕਰਵਾਉਣ ਲਈ ਸੂਬੇ ਅੰਦਰ 2027 ਵਿਚ ਭਾਜਪਾ ਦੀ ਸਰਕਾਰ ਅਤੇ ਇਨ੍ਹਾਂ ਚੋਣਾਂ ਵਿਚ ਭਾਜਪਾ ਉਮੀਦਵਾਰਾਂ ਨੂੰ ਜਿਤਾਉਣਾ ਜ਼ਰੂਰੀ ਹੈ | ਇਸ ਮੌਕੇ ਸਰਕਲ ਪ੍ਰਧਾਨ ਗੁਰਵਿੰਦਰ ਸਿੰਘ ਮੁਕਾਮ ਅਤੇ ਦੀਪੂ ਅਰੋੜਾ ਸਮੇਤ ਹੋਰ ਆਗੂ ਮੌਜੂਦ ਸਨ |