08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵੱਡੀ ਲੀਡ ਨਾਲ ਜਿਤਾ ਕੇ ਗਿੱਲ ਦੀ ਝੋਲੀ 'ਚ ਪਾਵਾਂਗੇ- ਸੋਨੀ ਕੱਥੂਨੰਗਲ

ਅਜੀਤ ਡੈਸਕ 05-12-2025
ਟਾਹਲੀ ਸਾਹਿਬ, ਜੇਠੂਵਾਲ 4 ਦਸੰਬਰ (ਵਿਨੋਦ ਭੀਲੋਵਾਲ, ਮਿੱਤਰਪਾਲ ਸਿੰਘ ਰੰਧਾਵਾ)- ਹਲਕਾ ਮਜੀਠਾ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੱਡੇ ਫਰਕ ਨਾਲ ਜਿੱਤ ਕੇ 'ਆਪ' ਪਾਰਟੀ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਝੋਲੀ 'ਚ ਪਾਵਾਂਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਮਜੀਠਾ ਦੇ ਜ਼ੋਨ ਕੱਥੂਨੰਗਲ ਤੋਂ ਬਲਾਕ ਸੰਮਤੀ ਦੇ ਉਮੀਦਵਾਰ ਪ੍ਰੇਮ ਸਿੰਘ ਸੋਨੀ ਰੰਧਾਵਾ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵਲੋਂ ਕਰਵਾਏ ਜਾ ਰਹੇ ਰਿਕਾਰਡਤੋੜ ਵਿਕਾਸ ਕੰਮਾਂ ਨੂੰ ਵੇਖਦਿਆਂ ਹੀ ਲੋਕ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਸ਼ਾਨ ਨਾਲ ਜਿਤਾਉਣਗੇ, ਜਿਸ ਨਾਲ ਵਿਰੋਧੀ ਪਾਰਟੀਆਂ ਦੇ ਸਾਰੇ ਵਹਿਮ ਦੂਰ ਹੋ ਜਾਣਗੇ | ਉਨ੍ਹਾਂ ਕਿਹਾ ਕਿ ਹਲਕਾ ਮਜੀਠਾ ਤੋਂ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਨੂੰ ਕੱਥੂਨੰਗਲ ਤੋਂ ਬਲਾਕ ਸੰਮਤੀ ਦੀ ਟਿਕਟ ਦੇ ਕੇ ਮਾਣ ਬਖ਼ਸ਼ਿਆ ਹੈ, ਜਿਸ ਦਾ ਮੈਂ ਸਦਾ ਰਿਣੀ ਰਹਾਂਗਾ ਤੇ ਚੋਣ ਜਿੱਤਣ ਲਈ ਦਿਨ ਰਾਤ ਇਕ ਕੀਤਾ ਜਾਵੇਗਾ |
ਪਿਛਲੀ ਖ਼ਬਰ ਬਾਬਾ ਬਕਾਲਾ ਸਾਹਿਬ ਨੂੰ ਤੋਹਫੇ ਵਜੋਂ ਆਧੁਨਿਕ ਸਹੂਲਤਾਂ ਦੇਵੇ ਸਰਕਾਰ- ਸੂਬੇਦਾਰ ਹਰਜੀਤ ਸਿੰਘ ਅਗਲੀ ਖ਼ਬਰ ਮਜ਼੍ਹਬੀ ਸਿੱਖ ਤੇ ਵਾਲਮੀਕ ਭਾਈਚਾਰੇ ਦੀਆਂ ਮੁਸ਼ਕਿਲਾਂ ਸੰਬੰਧੀ ਸਮਾਜ ਸੁਧਾਰ ਲਹਿਰ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।