08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਬਾਬਾ ਬਕਾਲਾ ਸਾਹਿਬ ਨੂੰ ਤੋਹਫੇ ਵਜੋਂ ਆਧੁਨਿਕ ਸਹੂਲਤਾਂ ਦੇਵੇ ਸਰਕਾਰ- ਸੂਬੇਦਾਰ ਹਰਜੀਤ ਸਿੰਘ

ਅਜੀਤ ਡੈਸਕ 05-12-2025
ਬਾਬਾ ਬਕਾਲਾ ਸਾਹਿਬ, 4 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਮੌਕੇ ਸ੍ਰੀ ਅਨੰਦਪੁਰ ਸਾਹਿਬ, ਤਲਵੰਡੀ ਸਾਬੋ ਅਤੇ ਸ੍ਰੀ ਅੰਮਿ੍ਤਸਰ ਸਾਹਿਬ ਨੂੰ ਪਵਿੱਤਰ ਸ਼ਹਿਰ ਐਲਾਨਣਾ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਭਾਈ ਜੈਤਾ ਜੀ ਹਾਲ ਵਿਚ ਪਹਿਲੀ ਵਾਰ ਵਿਧਾਨ ਸਭਾ ਸੈਸ਼ਨ ਦਾ ਆਜੋਯਨ ਕੀਤਾ ਗਿਆ, ਪੰਜਾਬ ਸਰਕਾਰ ਦਾ ਸ਼ਲਾਘਾਯੋਗ ਕਾਰਜ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਗੁਰੂ ਕੇ ਬੇਟੇ ਸਮਾਜ ਸੁਧਾਰ ਮਿਸ਼ਨ ਪੰਜਾਬ ਦੇ ਮੁਖੀ ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਸਾਹਿਬ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਹ ਮਹਾਨ ਕਾਰਜ ਬਹੁਤ ਸਮਾਂ ਪਹਿਲਾਂ ਹੋ ਜਾਣਾ ਚਾਹੀਦਾ ਸੀ, ਪਰ ਪਿਛਲੀਆਂ ਸਰਕਾਰਾਂ ਨੇ ਇਸ ਵੱਲ ਧਿਆਨ ਨਹੀਂ ਦਿੱਤਾ | ਸੂਬੇਦਾਰ ਹਰਜੀਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਪਵਿੱਤਰ ਨਗਰੀ ਵੱਲ ਵੀ ਖਾਸ ਧਿਆਨ ਦੇਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਇੱਥੇ 26 ਸਾਲ 9 ਮਹੀਨੇ 13 ਦਿਨ ਤਪ ਕਰਕੇ ਭਾਗ ਲਗਾਏ ਹਨ | ਇਸ ਲਈ ਪਿਛਲੇ ਕਈ ਸਾਲਾਂ ਤੋਂ ਗੁਰੂ ਤੇਗ ਬਹਾਦਰ ਹਾਕੀ ਸਟੇਡੀਅਮ ਨੂੰ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਦੀ ਫਾਈਲ ਡਾਇਰੈਕਟਰ ਸਪੋਰਟਸ ਵਿਭਾਗ ਕੋਲ ਪਈ ਹੈ ਜਿਸ 'ਤੇ ਤੁਰੰਤ ਅਮਲ ਕਰਕੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਮੌਕੇ ਬਾਬਾ ਬਕਾਲਾ ਸਾਹਿਬ ਨੂੰ ਤੋਹਫੇ ਵਜੋਂ ਭੇਟ ਕਰਕੇ ਇਲਾਕਾ ਨਿਵਾਸੀਆਂ ਦੀ ਮੁੱਖ ਮੰਗ ਨੂੰ ਪੂਰਾ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਸ਼ਹੀਦ ਅਮਰਜੀਤ ਸਿੰਘ ਸਰਕਾਰੀ ਹਾਈ ਸਕੂਲ ਬਾਬਾ ਬਕਾਲਾ ਸਾਹਿਬ ਨੂੰ ਅਪਗ੍ਰੇਡ ਕਰਕੇ ਸਕੂਲ ਆਫ਼ ਐਮੀਨੈਸ ਬਨਾਉਣ ਅਤੇ ਗੁਰੂ ਤੇਗ ਬਹਾਦਰ ਹਾਕੀ ਸਟੇਡੀਅਮ ਨੂੰ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇ |
ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਨੇ ਰਮਦਾਸ ਵਿਖੇ ਹੜ੍ਹਾਂ ਕਾਰਨ ਨੁਕਸਾਨੇ ਘਰਾਂ ਲਈ 1.70 ਕਰੋੜ ਦੇ ਮਨਜ਼ੂਰੀ ਪੱਤਰ ਵੰਡੇ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵੱਡੀ ਲੀਡ ਨਾਲ ਜਿਤਾ ਕੇ ਗਿੱਲ ਦੀ ਝੋਲੀ 'ਚ ਪਾਵਾਂਗੇ- ਸੋਨੀ ਕੱਥੂਨੰਗਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।