ਬਾਬਾ ਬਕਾਲਾ ਸਾਹਿਬ 8 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ-18 ਵਡਾਲਾ ਕਲਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਾਵਾਰ ਬੀਬੀ ਪੁਨੀਤ ਕੌਰ ਕਾਲੇਕੇ (ਸੁਪਤਨੀ ਸੀਨੀਅਰ ਆਗੂ ਸ: ਗੁਰਚਰਨ ਸਿੰਘ ਰਾਣਾ ਸਰਪੰਚ ਕਾਲੇਕੇ) ਦੇ ਹੱਕ 'ਚ ਪਿੰਡਾਂ ਵਿਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਅੱਜ ਲੋਕ ਪੰਜਾਬ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੀਤੇ ਜਾ ਰਹੇ ਵਿਕਾਸ ਕਾਰਜਾਂ, ਸਰਕਾਰ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਤੋਂ ਪੂਰੀ ਤਰ੍ਹਾਂ ਖੁਸ਼ ਹਨ ਅਤੇ ਇਨ੍ਹਾਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਆਪ ਉਮੀਦਵਾਰਾਂ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ਕਾਹਲੇ ਹਨ | ਅੱਜ ਪਿੰਡ ਨੌਰੰਗਪੁਰ ਵਿਖੇ ਚੋਣ ਪ੍ਰਚਾਰ ਕਰਦਿਆਂ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸ: ਗੁਰਚਰਨ ਸਿੰਘ ਰਾਣਾ ਕਾਲੇਕੇ ਨੂੰ ਬਤੌਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਣਾਓ ਤਾਂ ਜੋ ਹਲਕੇ ਦਾ ਹੋਰ ਵੀ ਵਿਕਾਸ ਹੋ ਸਕੇ | ਇਸ ਤੋਂ ਇਲਾਵਾ ਉਨ੍ਹਾਂ ਬਲਾਕ ਸੰਮਤੀ ਜ਼ੋਨ ਬੁਤਾਲਾ ਤੋਂ ਕੁਲਵੰਤ ਸਿੰਘ ਸਾਬਕਾ ਸਰਪੰਚ, ਪਿੰਡ ਕਾਲੇਕੇ ਜ਼ੋਨ ਤੋਂ ਉਮੀਦਵਾਰ ਸ੍ਰੀਮਤੀ ਮਨਦੀਪ ਕੌਰ (ਸੁਪਤਨੀ ਸ: ਅਜੈਪਾਲ ਸਿੰਘ ਕਾਲੇਕੇ) ਅਤੇ ਜ਼ੋਨ ਸੱਤੋਵਾਲ ਤੋਂ ਸੁਖਵਿੰਦਰ ਸਿੰਘ ਲਾਡੀ ਸਾ: ਸਰਪੰਚ ਨੂੰ ਵੀ ਵੱਡੀ ਲੀਡ ਨਾਲ ਜਿਤਾਉਣ ਲਈ ਵੀ ਲੋਕਾਂ ਨੂੰ ਅਪੀਲ ਕੀਤੀ | ਇਸ ਮੌਕੇ ਉਨ੍ਹਾਂ ਦੇ ਨਾਲ ਯੋਗਰਾਜ ਸਿੰਘ ਟੌਂਗ, ਬਲਾਕ ਪ੍ਰਧਾਨ ਸਰਵਣ ਸਿੰਘ ਬਲਸਰਾਏ (ਮੈਂਬਰ ਬਲਾਕ ਸੰਮਤੀ), ਸ੍ਰੀਮਤੀ ਕਮਲੇਸ਼ ਰਾਣੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸਰਪੰਚ ਸੁਰਿੰਦਰਪਾਲ ਸਿੰਘ ਲੱਡੂ, ਸਰਪੰਚ ਤੇਜਿੰਦਰ ਸਿੰਘ ਰਾਜਪੁਰਾ, ਸਰਪੰਚ ਸੋਹਣ ਸਿੰਘ ਨੌਰੰਗਪੁਰ ਅਤੇ ਹੋਰ ਹਾਜ਼ਰ ਸਨ |