17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਸਰਕਾਰ ਨੇ ਧੱਕੇਸ਼ਾਹੀ ਕਰਕੇ ਲੋਕਤੰਤਰ ਦਾ ਘਾਣ ਕੀਤਾ -ਹਰਪ੍ਰਤਾਪ ਅਜਨਾਲਾ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਨਾਲ ਅਹਿਮ ਇਕੱਤਰਤਾ

ਅਜੀਤ ਡੈਸਕ 09-12-2025

ਚੇਤਨਪੁਰਾ, 8 ਦਸੰਬਰ (ਸ਼ਰਨਜੀਤ ਸਿੰਘ ਗਿੱਲ)-ਪੰਜਾਬ ਦੇ ਲੋਕਾਂ ਨਾਲ ਕਥਿਤ ਤੌਰ 'ਤੇ ਬਦਲਾਅ ਦੇ ਨਾਂਅ 'ਤੇ ਝੂਠੇ ਸਬਜ਼ਬਾਗ ਵਿਖਾ ਕੇ ਪੰਜਾਬ ਦੀ ਸੱਤਾ 'ਤੇ ਕਾਬਜ਼ ਹੋਈ 'ਆਪ' ਸਰਕਾਰ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਸਿਆਸੀ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਕਰਕੇ ਅਤੇ ਸਰਕਾਰੀ ਤੰਤਰ ਦੁਆਰਾ ਧੱਕੇਸ਼ਾਹੀ ਕਰਕੇ ਲੋਕਤੰਤਰ ਦਾ ਪੂਰੀ ਤਰ੍ਹਾਂ ਘਾਣ ਕੀਤਾ ਗਿਆ ਹੈ | ਜਿਸ ਨੂੰ ਸੂਬੇ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ ਅਤੇ ਅਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸਬਕ ਸਿਖਾ ਕੇ ਇਸ ਦਾ ਜਵਾਬ ਦੇਣਗੇ | ਇਹ ਪ੍ਰਗਟਾਵਾ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਪਿੰਡ ਫਿਰਵਰਿਆਹ ਵਿਖੇ ਕਾਂਗਰਸੀ ਵਰਕਰਾਂ ਦੀ ਅਹਿਮ ਇਕੱਤਰਤਾ ਦੌਰਾਨ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਵਰਕਰਾਂ ਦੇ ਹੌਸਲੇ ਪੂਰੀ ਤਰ੍ਹਾਂ ਬੁਲੰਦ ਹਨ ਅਤੇ ਕਾਂਗਰਸੀ ਵਰਕਰ ਪਾਰਟੀ ਨਾਲ ਪੂਰੀ ਇੱਕਮੁੱਠਤਾ ਨਾਲ ਖੜੇ ਹਨ | ਇਸ ਮੌਕੇ ਵਰਕਰਾਂ ਨਾਲ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਵਿਚਾਰ ਚਰਚਾ ਵੀ ਕੀਤੀ ਗਈ | ਇਸ ਮੌਕੇ ਸਾਬਕਾ ਚੇਅਰਮੈਨ ਦਿਲਬਾਗ ਸਿੰਘ ਫਿਰਵਰਿਆਹ, ਸਾਬਕਾ ਸਰਪੰਚ ਸਰਵਣ ਸਿੰਘ ਨਿਜ਼ਾਮਪੁਰਾ, ਜਰਮਨ ਸਿੰਘ ਨਿਜ਼ਾਮਪੁਰ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਦੇਵ ਸਿੰਘ ਭੋਏਵਾਲੀ, ਬਲਵਿੰਦਰ ਸਿੰਘ ਹਰਦੋਪੁਤਲੀ, ਸਾਬਕਾ ਚੇਅਰਮੈਨ ਹਰਪਾਲ ਸਿੰਘ ਖਾਨੋਵਾਲ, ਸੋਨਾ ਫਿਰਵਰਿਆਹ, ਇਕਬਾਲ ਸਿੰਘ, ਗੋਲਡੀ ਚਮਿਆਰੀ, ਲਖਵਿੰਦਰ ਸਿੰਘ ਚੱਕ ਸਿਕੰਦਰ, ਦਵਿੰਦਰ ਸਿੰਘ ਡੈਮ, ਗੁਰਸ਼ਰਨ ਸਿੰਘ ਫਿਰਵਰਿਆਹ, ਨੰਬਰਦਾਰ ਕੁਲਵਿੰਦਰ ਸਿੰਘ ਵਛੋਆ ਆਦਿ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਯਾਦੂ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਅਕਾਲੀ ਉਮੀਦਵਾਰਾਂ ਲਈ ਵੋਟਾ... ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸੰਬੰਧੀ ਟਾਹਲੀ ਸਾਹਿਬ ਵਿਖੇ ਤਲਬੀਰ ਗਿੱਲ ਦੀ ਅਗਵਾਈ 'ਚ ਚੋਣ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।