27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਚੱਕ ਕਮਾਲ ਖਾਂ ਵਿਖੇ ਚੌਥਾ ਮਹਾਨ ਕੀਰਤਨ ਅਤੇ ਢਾਡੀ ਦਰਬਾਰ ਅੱਜ

ਅਜੀਤ ਡੈਸਕ 10-12-2025
ਓਠੀਆਂ, 9 ਦਸੰਬਰ (ਗੁਰਵਿੰਦਰ ਸਿੰਘ ਛੀਨਾ)–ਨਜ਼ਦੀਕ ਪੈਂਦੇ ਪਿੰਡ ਚੱਕ ਕਮਾਲ ਖਾਂ ਵਿਖੇ ਸਰਬੱਤ ਦੇ ਭਲੇ, ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਲਈ ਕਰਵਾਇਆ ਜਾਂਦਾ ਸਾਲਾਨਾ ਕੀਰਤਨ ਅਤੇ ਢਾਡੀ ਦਰਬਾਰ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਅੱਜ 10 ਦਸੰਬਰ ਦਿਨ ਬੁੱਧਵਾਰ ਨੂੰ ਗੁਰਦੁਆਰਾ ਸਾਹਿਬ ਵਿਖੇ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਸਜੇ ਖੁੱਲ੍ਹੇ ਪੰਡਾਲ ਵਿਚ ਪੰਥ ਦੇ ਮਹਾਨ ਰਾਗੀ ਢਾਡੀ ਅਤੇ ਕਵੀਸ਼ਰ ਅਤੇ ਰਾਗੀ ਭਾਈ ਹਰਜਿੰਦਰ ਸਿੰਘ, ਬਾਬਾ ਕਿਰਪਾਲ ਸਿੰਘ ਕਥਾ ਵਾਚਕ, ਭਾਈ ਗੁਰਪ੍ਰੀਤ ਸਿੰਘ ਕਵੀਸ਼ਰੀ ਜਥਾ, ਭਾਈ ਸਤਨਾਮ ਸਿੰਘ ਲਾਲੂ ਘੁੰਮਣ ਗ੍ਰੰਥੀ ਅਤੇ ਹੋਰ ਕਾਰ ਸੇਵਾ ਵਾਲੇ ਸੰਤ ਮਹਾਂਪੁਰਖ ਸੰਗਤਾਂ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਗੁਰਬਾਣੀ ਦਾ ਰਸਭਿੰਨਾ ਕੀਰਤਨ ਸੁਣਾ ਕੇ ਨਿਹਾਲ ਕਰਨਗੇ |
ਪਿਛਲੀ ਖ਼ਬਰ ਹੈਰੋਇਨ ਸਮੇਤ 1 ਵਿਅਕਤੀ ਕੀਤਾ ਕਾਬੂ ਅਗਲੀ ਖ਼ਬਰ ਇਯਾਲੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਹਾਂਸ, ਸੰਮਤੀ ਉਮੀਦਵਾਰ ਭੱਠਾਧੂਹਾ ਦੇ ਹੱਕ 'ਚ ਭਰਵਾਂ ਚੋਣ ਜਲਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।