27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਹੈਰੋਇਨ ਸਮੇਤ 1 ਵਿਅਕਤੀ ਕੀਤਾ ਕਾਬੂ

ਅਜੀਤ ਡੈਸਕ 10-12-2025
ਜੇਠੂਵਾਲ, 9 ਦਸੰਬਰ (ਮਿੱਤਰਪਾਲ ਸਿੰਘ ਰੰਧਾਵਾ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਵਲੋਂ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਐੱਸ. ਐੱਚ. ਓ. ਅਜੇਪਾਲ ਸਿੰਘ ਥਾਣਾ ਹੇਅਰ ਕੰਬੋਅ ਹਦਾਇਤ 'ਤੇ ਪੁਲਿਸ ਚੌਂਕੀ ਸੋਹੀਆਂ ਖੁਰਦ ਦੇ ਇੰਚਾਰਜ ਤਰਸੇਮ ਸਿੰਘ ਵਲੋਂ ਪੁਲਿਸ ਮੁਲਾਜ਼ਮ ਨਾਲ ਕੀਤੀ ਜਾ ਰਹੀ ਗਸ਼ਤ ਦੌਰਾਨ ਇਕ ਵਿਅਕਤੀ ਕੋਲ 7 ਗ੍ਰਾਮ ਹੈਰੋਇਨ ਬਰਾਮਦ ਹੋਣ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਵਲੋਂ ਫਤਿਹਗੜ ਸ਼ੁੱਕਰਚੱਕ ਨਹਿਰ ਦੇ ਪੁਲ ਕੋਲ ਪੈਦਲ ਆ ਰਿਹਾ ਸੀ, ਜਿਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਿਸ ਕੋਲੋਂ 7 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ, ਜਿਸ ਦੀ ਪਛਾਣ ਹਰਮਨ ਸਿੰਘ ਹੰਮਾ ਪੁੱਤਰ ਸੰਘਾ ਸਿੰਘ ਵਾਸੀ ਫਤਿਹਗੜ੍ਹ ਸ਼ੁਕਰ ਚੱਕ ਵਜੋਂ ਹੋਈ | ਪੁਲਿਸ ਵਲੋਂ ਵਿਅਕਤੀ ਨੂੰ ਗਿ੍ਫਤਾਰ ਕਰਕੇ ਉਸ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਏ. ਐੱਸ. ਆਈ. ਤਰਸੇਮ ਸਿੰਘ ਨੇ ਕਿਹਾ ਪੁਲਿਸ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ੇਗੀ ਨਹੀਂ ਅਤੇ ਪੰਚਾਇਤ ਵੀ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਪੁਲਿਸ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਹੀ ਪਿੰਡਾਂ ਵਿਚੋਂ ਨਸ਼ਿਆਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਠੱਲ ਪਾਵੇਗੀ | ਇਸ ਮੌਕੇ ਏ. ਐੱਸ. ਆਈ. ਪਿ੍ਤਪਾਲ ਸਿੰਘ, ਰਾਜਵਿੰਦਰ ਸਿੰਘ, ਬਲਵਿੰਦਰ ਸਿੰਘ ਪੁਲਿਸ ਮੁਲਾਜ਼ਮ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਨੇ ਬਲਾਕ ਰਮਦਾਸ ਤੋਂ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ ਅਗਲੀ ਖ਼ਬਰ ਚੱਕ ਕਮਾਲ ਖਾਂ ਵਿਖੇ ਚੌਥਾ ਮਹਾਨ ਕੀਰਤਨ ਅਤੇ ਢਾਡੀ ਦਰਬਾਰ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।