ਰਮਦਾਸ, 9 ਦਸੰਬਰ (ਜਸਵੰਤ ਸਿੰਘ ਵਾਹਲਾ)-ਬਲਾਕ ਰਮਦਾਸ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬਲਜਿੰਦਰ ਕੌਰ ਪਤਨੀ ਪ੍ਰਗਟ ਸਿੰਘ ਤੇ ਸੰਮਤੀ ਉਮੀਦਵਾਰਾਂ ਦੇ ਹੱਕ ਵਿਚ ਚੋਣ ਮੁਹਿੰਮ ਅੱਜ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਘੋਨੇਵਾਹਲਾ, ਮਾਛੀਵਾਹਲਾ, ਜੱਟਾ, ਪਸ਼ੀਆ, ਸਹਿਜਾਦਾ, ਕੋਟਗੁਰਬਖਸ਼ ਆਦਿ ਪਿੰਡਾਂ ਦੇ ਵਰਕਰਾਂ ਦੀ ਪਿੰਡ ਕੋਟਗੁਰਬਖਸ਼ ਵਿਖੇ ਇਕ ਭਰਵੀਂ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਆਪਣੀ ਹਾਰ ਵੇਖ ਕੇ ਚੋਣ ਮੈਦਾਨ ਛੱਡ ਕੇ ਭੱਜ ਗਈ ਹੈ ਤੇ ਅਕਾਲੀ ਦਲ ਦਾ ਵੀ ਇਨ੍ਹਾਂ ਚੋਣਾ ਵਿਚ ਬੁਰਾ ਹਾਲ ਹੋਣ ਵਾਲਾ ਹੈ | ਕਿਉਂਕਿ ਇਨ੍ਹਾਂ ਦੋਹਾਂ ਪਾਰਟੀਆਂ ਨੇ ਆਪਣੇ ਰਾਜ ਸਮੇਂ ਪੰਜਾਬ ਨੂੰ ਦੋਹਾਂ ਹੱਥਾਂ ਨਾਲ ਲੁੱਟਿਆ ਹੈ ਤੇ ਪੰਜਾਬ ਦਾ ਕੋਈ ਵੀ ਵਿਕਾਸ ਨਹੀਂ ਕੀਤਾ, ਜਿਸ ਕਰਕੇ ਲੋਕ ਇਨ੍ਹਾਂ ਨੂੰ ਨਕਾਰ ਚੁੱਕੇ ਹਨ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ 60 ਹਜਾਰ ਦੇ ਕਰੀਬ ਬੇਰੁਜਗਾਰਾਂ ਨੂੰ ਬਿਨਾ ਸਿਫਾਰਸ਼ ਤੇ ਰਿਸ਼ਵਤ ਤੋਂ ਬਗੈਰ ਨੌਕਰੀਆਂ ਦਿੱਤੀਆਂ ਹਨ, ਪਿੰਡਾਂ ਵਿਚ ਸੜਕਾਂ ਦੇ ਜਾਲ ਵਿਛਾਏ ਜਾ ਰਹੇ ਹਨ, ਜਿਸ ਕਰਕੇ 'ਆਪ' ਦੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਉਮੀਦਵਾਰ ਇਤਿਹਾਸਕ ਜਿੱਤ ਪ੍ਰਾਪਤ ਕਰਨਗੇ | ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, ਪੀ. ਏ. ਮੁਖਤਾਰ ਸਿੰਘ, ਨਵ ਨਿਯੁਕਤ ਬਲਾਕ ਸੰਮਤੀ ਮੈਂਬਰ ਪਿ੍ਥਵੀਪਾਲ ਸਿੰਘ ਘੋਨੇਵਾਹਲਾ, ਬਲਾਕ ਪ੍ਰਧਾਨ ਸੰਦੀਪ ਸਿੰਘ ਖਹਿਰਾ, ਪ੍ਰਗਟ ਸਿੰਘ ਮੰਦਰਾਂਵਾਲਾ, ਮਾ: ਦਲਬੀਰ ਸਿੰਘ, ਸਰਪੰਚ ਸੰਤੋਖ ਸਿੰਘ ਜੌਹਲ, ਸਰਪੰਚ ਹਰਜੀਤ ਸਿੰਘ, ਅਵਤਾਰ ਸਿੰਘ ਜੱਟਾ, ਸਰਪੰਚ ਗੁਰਦਿਆਲ ਸਿੰਘ ਜੱਟਾ, ਜਥੇ: ਗੁਰਮੁੱਖ ਸਿੰਘ, ਰਣਜੀਤ ਸਿੰਘ ਕੋਟ, ਰਸ਼ਪਾਲ ਸਿੰਘ ਮਾਛੀਵਾਹਲਾ, ਨੰਬਰਦਾਰ ਰਵਿੰਦਰਪਾਲ ਸਿੰਘ ਵਾਹਲਾ, ਮੀਤ ਪ੍ਰਧਾਨ ਦਿਨੇਸ਼ ਕੁਮਾਰ ਸੋਨੀ, ਕੁਲਵੰਤ ਸਿੰਘ, ਲਖਬੀਰ ਸਿੰਘ, ਪਵਨਦੀਪ ਸਿੰਘ ਬਾਉਲੀ ਆਦਿ ਹਾਜ਼ਰ ਸਨ |