ਬਾਬਾ ਬਕਾਲਾ ਸਾਹਿਬ, 9 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਬਲਾਕ ਸੰਮਤੀ ਜ਼ੋਨ ਧੂਲਕਾ ਤੋਂ ਉਮੀਦਵਾਰ ਜਗਰੂਪ ਸਿੰਘ ਅਤੇ ਜ਼ੋਨ ਕਾਲੇਕੇ ਤੋਂ ਉਮੀਦਵਾਰ ਬੀਬੀ ਰਾਜਵਿੰਦਰ ਕੌਰ ਦੇ ਹੱਕ ਵਿਚ ਵੱਖ-ਵੱਖ ਪਿੰਡਾਂ ਵਿਚ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਹੋਇਆਂ, ਪਿੰਡ ਸੁਧਾਰ ਰਾਜਪੂਤਾਂ, ਮਤੇਪੁਰ, ਕਾਲੇਕੇ, ਜਸਪਾਲ, ਆਦਿ ਪਿੰਡਾਂ ਵਿਚ ਮੀਟਿੰਗਾਂ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਭਾਰੀ ਗਿਣਤੀ ਨਾਲ ਜਿਤਾਉਣ ਲਈ ਪ੍ਰੇਰਿਤ ਕੀਤਾ | ਇਸ ਦੌਰਾਨ ਜਥੇ. ਜਲਾਲ ਉਸਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬੀਆਂ ਦੀ ਮਾਂ ਪਾਰਟੀ ਹੈ ਅਤੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਦੇ ਹੱਥਾਂ 'ਚ ਹੀ ਸਾਰੇ ਵਰਗਾਂ ਦੇੇ ਹੱਕ ਸੁਰੱਖਿਅਤ ਹਨ | ਇਸ ਮੌਕੇ ਨਿਰਮਲ ਸਿੰਘ ਬਿੱਲੂ ਧੂਲਕਾ ਸਰਕਲ ਪ੍ਰਧਾਨ, ਚੇਅਰਮੈਨ ਹਰਵਿੰਦਰ ਸਿੰਘ, ਤਰਸੇਮ ਸਿੰਘ ਕਾਲੇਕੇ ਸਰਕਲ ਪ੍ਰਧਾਨ, ਕੁਲਵਿੰਦਰ ਸਿੰਘ ਬਾਣੀਆਂ, ਸਾਬਕਾ ਸਰਪੰਚ ਸੁਖਦੇਵ ਸਿੰਘ, ਗੁਰਸੇਵਕ ਸਿੰਘ ਬੇਟਾ ਸਾਬਕਾ ਸਰਪੰਚ ਝੰਡਾ ਸਿੰਘ, ਰਾਣਾ ਧੂਲਕਾ, ਪ੍ਰਮਜੀਤ ਸਿੰਘ, ਨਰਿੰਦਰ ਸਿੰਘ, ਜਸਵਿੰਦਰ ਸਿੰਘ, ਜਸਵੰਤ ਸਿੰਘ, ਗੁਰਵਿੰਦਰ ਸਿੰਘ ਨੰਬਰਦਾਰ, ਸ਼ਰਨਜੀਤ ਸਿੰਘ, ਬਾਬਾ ਗੁਰਦੇਵ ਸਿੰਘ ਜਸਪਾਲ, ਕੁਲਦੀਪ ਸਿੰਘ, ਬਾਬਾ ਕਰਮ ਸਿੰਘ ਕਾਲੇਕੇ, ਬਾਬਾ ਮੇਵਾ, ਸਰਬਜੀਤ ਸਿੰਘ, ਗੁਰਪ੍ਰੀਤ ਸਿੰਘ ਇੰਸਪੈਕਟਰ, ਸੂਬੇਦਾਰ ਮੰਗਲ ਸਿੰਘ, ਇੰਦਰਜੀਤ ਸਿੰਘ, ਹਰਮਨਦੀਪ ਸਿੰਘ, ਘਰਿੰਦਰ ਸਿੰਘ, ਕਿਸ਼ਨ ਸਿੰਘ ਕੰਬਾਈਨ ਵਾਲੇ, ਬਲਜਿੰਦਰ ਸਿੰਘ ਡੀਪੂ, ਜੈਮਲ ਸਿੰਘ ਗ੍ਰੰਥੀ, ਵਿਸ਼ਾਲਦੀਪ ਸਿੰਘ ਆਦਿ ਹਾਜ਼ਰ ਸਨ |
ਜਲਾਲ ਉਸਮਾ ਵਲੋਂ ਜ਼ੋਨ ਧੂਲਕਾ ਅਤੇ ਕਾਲੇਕੇ ਤੋਂ ਅਕਾਲੀ ਉਮੀਦਵਾਰਾਂ ਦੇ ਹੱਕ 'ਚ ਪ੍ਰਚਾਰ
ਅਜੀਤ ਡੈਸਕ
10-12-2025