28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਅਕਾਲੀ ਉਮੀਦਵਾਰ ਜਰਨੈਲ ਸੰਧੂ ਕੱਥੂਨੰਗਲ ਜ਼ੋਨ ਤੋਂ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ

ਅਜੀਤ ਡੈਸਕ 10-12-2025
ਜੈਂਤੀਪੁਰ, 9 ਦਸੰਬਰ (ਭੁਪਿੰਦਰ ਸਿੰਘ ਗਿੱਲ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਹਲਕਾ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਦੀ ਰਹਿਨੁਮਾਈ ਹੇਠ ਸ਼੍ਰੋਮਣੀ ਅਕਾਲੀ ਦਲ ਬਾਦਲ ਜ਼ੋਨ ਕੱਥੂਨੰਗਲ ਤੋਂ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਜਰਨੈਲ ਸਿੰਘ ਸੰਧੂ ਤਲਵੰਡੀ ਖੁੰਮਣ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ ਕਿਉਂਕਿ ਉਨ੍ਹਾਂ ਪਿੰਡਾ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਉਨ੍ਹਾਂ ਵਲੋਂ ਕਸਬੇ ਨਾਲ ਸੰਬੰਧਿਤ ਪਿੰਡ ਮੁਘੋਸੋਹੀ, ਸਹਿਣੇਵਾਲੀ, ਝੰਡੇ ਆਦਿ 'ਚ ਅਕਾਲੀ ਆਗੂਆਂ ਨਾਲ ਮੀਟਿੰਗਾਂ ਕਰਕੇ ਆਪਣੀ ਜਿੱਤ 'ਤੇ ਮੋਹਰ ਲਗਾਈ ਹੈ | ਇਸ ਮੌਕੇ ਸਰਪੰਚ ਰਘਬੀਰ ਸਿੰਘ ਸੰਧੂ, ਜਰਨੈਲ ਸਿੰਘ ਸੰਧੂ, ਹਰਪਾਲ ਸਿੰਘ ਸੋਹੀ, ਜਤਿੰਦਰਪਾਲ ਸਿੰਘ ਲਾਲੀ, ਅਜਮੇਰ ਸਿੰਘ ਸੋਹੀ, ਗੁਰਦਿਆਲ ਸਿੰਘ ਬਿੱਟੂ, ਪ੍ਰਧਾਨ ਰਜਿੰਦਰ ਸਿੰਘ, ਜਸਵੰਤ ਸਿੰਘ ਮੁਘੋਸੋਹੀ, ਪ੍ਰਭਪਾਲ ਸਿੰਘ ਝੰਡੇ, ਗੁਰਮੀਤ ਸਿੰਘ, ਬਾਬਾ ਬਚਿੱਤਰ ਸਿੰਘ, ਨਰਿੰਦਰ ਸਿੰਘ ਜੇ. ਪੀ., ਦਲਜੀਤ ਸਿੰਘ ਕਾਹਲੋਂ, ਨੰਬਰਦਾਰ ਸੁਖਦੇਵ ਸਿੰਘ, ਜੋਗਿੰਦਰ ਸਿੰਘ ਰੰਧਾਵਾ, ਪਰਮਿੰਦਰ ਸਿੰਘ ਬੱਲ, ਹਰਜਿੰਦਰ ਸਿੰਘ ਲਾਲੀ ਯੂ. ਕੇ., ਸੁਖਵਿੰਦਰ ਸਿੰਘ ਸੁੱਖ, ਸੂਬੇਦਾਰ ਨਾਨਕ, ਬਲਵਿੰਦਰ ਸਿੰਘ, ਤਰਲੋਕ ਸਿੰਘ, ਭਜਨ ਸਿੰਘ, ਅਜੀਤ ਸਿੰਘ, ਬਿੱਲਾ, ਡਾ. ਗੁਰਦੀਪ ਸਿੰਘ ਆਦਿ ਸ਼ਾਮਿਲ ਸਨ |
ਪਿਛਲੀ ਖ਼ਬਰ ਮਜੀਠਾ ਹਲਕੇ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੀ ਰਿਕਾਰਡ ਤੋੜ ਜਿੱਤ ਪ੍ਰਾਪਤ ਕਰਾਂਗੇ- ਤਲਬੀਰ ਗਿੱਲ ਸ਼ਹ... ਅਗਲੀ ਖ਼ਬਰ ਬਾਬਾ ਸਰਦਾਰਾ ਸਿੰਘ ਨੇ ਅਕਾਲੀ ਉਮੀਦਵਾਰ ਜੋਧਬੀਰ ਸਿੰਘ ਜੋਧਾ ਦਾ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।